ਕੇਰਲ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਕੀਤੀਆਂ ਨਵੀਆਂ ਨਿਯੁਕਤੀਆਂ

Monday, Mar 17, 2025 - 11:08 PM (IST)

ਕੇਰਲ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਕੀਤੀਆਂ ਨਵੀਆਂ ਨਿਯੁਕਤੀਆਂ

ਤਿਰੁਵਨੰਤਪੁਰਮ : ਕੇਰਲ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਤਿਆਰੀਆਂ ਖਿੱਚ ਰਹੀ ਹੈ। ਕੇਰਲ ਵਿਚ ਵਿਧਾਨ ਸਭਾ ਚੋਣਾਂ ਮਈ 2026 ਵਿਚ ਹੋਣ ਦੀ ਆਸ ਹੈ। ਇਸ ਨੂੰ ਲੈ ਕੇ ਕਾਂਗਰਸ ਕਮੇਟੀ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

PunjabKesari

ਕਾਂਗਰਸ ਕਮੇਟੀ ਵੱਲੋਂ ਜਾਰੀ ਪੱਤਰ ਮੁਤਾਬਕ ਮੋਹਨ ਕੁਮਾਰਮੰਗਲਮ ਨੂੰ ਨੈਸ਼ਨਲ ਮੀਡੀਆ ਕੋਆਰਡੀਨੇਟਰ, ਲਵਨਿਆ ਬਲਾਲ ਜੈਨ ਨੂੰ ਕੋਆਰਡੀਨੇਟਰ, ਗੌਤਮ ਸੇਠ ਨੂੰ ਕੋਆਰਡੀਨੇਟਰ, ਸਮਿਤ ਸਿੰਘ ਨੂੰ ਰਿਸਰਚ ਕੋਆਰਡੀਨੇਟਰ ਤੇ ਜਾਰਜ ਕੋਰੀਆਨ ਨੂੰ ਰਿਸਰਚ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਪ੍ਰਦੇਸ਼ ਵਿਚ ਕਮੇਟੀ ਦੇ ਕੰਮਾਂ ਨੂੰ ਸਹੀ ਢੰਗ ਨਾਲ ਚਲਾਉਣ ਲਈ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਇਸ ਦੌਰਾਨ ਕੋਆਰਡੀਨੇਟਰ ਵਜੋਂ ਨਿਯੁਕਤੀ ਮਗਰੋਂ ਗੌਤਮ ਸੇਠ ਨੇ ਕਾਂਗਰਸ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਰਲ ਵਿਧਾਨ ਸਭਾ ਚੋਣਾਂ ਲਈ "ਏ.ਆਈ.ਸੀ.ਸੀ. ਕੋਆਰਡੀਨੇਟਰ" ਵਜੋਂ ਮੈਨੂੰ ਨਿਯੁਕਤ ਕਰਨ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ। ਮੈਂ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਆਪਣੀ ਪੂਰੀ ਵਾਹ ਲਾਵਾਂਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News