ਉਮੀਦ ਹੈ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ ਸਰਕਾਰ : ਖੜਗੇ

Monday, Dec 23, 2024 - 03:49 PM (IST)

ਉਮੀਦ ਹੈ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ ਸਰਕਾਰ : ਖੜਗੇ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕਿਸਾਨਾਂ ਨਾਲ ਹੁਣ ਹੋਰ 'ਅਨਿਆਂ' ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

PunjabKesari

ਖੜਗੇ ਨੇ 'ਐਕਸ' 'ਤੇ ਪੋਸਟ ਕੀਤਾ,''ਕਿਸਾਨ ਹੀ ਹਿੰਦੁਸਤਾਨ ਹੈ, ਦੇਸ਼ ਦਾ ਮਾਣ ਹੈ। ਸਾਰੇ ਕਿਸਾਨ ਭੈਣ-ਭਰਾਵਾਂ ਨੂੰ, ਖੇਤ-ਮਜ਼ਦੂਰਾਂ ਨੂੰ ਕਿਸਾਨ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਦੇਸ਼ ਦੇ ਕਿਸਾਨਾਂ ਲਈ ਸੰਘਰਸ਼ ਕਰਦੇ ਰਹੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਨਮਨ।'' ਉਨ੍ਹਾਂ ਕਿਹਾ,''ਉਮੀਦ ਹੈ ਕਿ ਮੋਦੀ ਸਰਕਾਰ ਆਪਣੀ ਜ਼ਿੱਦ ਅਤੇ ਕਿਸਾਨ ਵਿਰੋਧੀ ਨੀਤੀਆਂ ਨਾਲ ਸਾਡੇ ਅੰਨਦਾਤਾ ਕਿਸਾਨਾਂ ਦੇ ਪ੍ਰਤੀ ਹੋਰ ਅਨਿਆਂ ਨਾ ਕਰਨ ਅਤੇ ਆਪਣੇ ਪੁਰਾਣੇ ਵਾਅਦਿਆਂ 'ਤੇ ਅਮਲ ਕਰਨ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News