ਕਾਂਗਰਸ ਪ੍ਰਧਾਨ ਖੜਗੇ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਮਣੀਪੁਰ ਨੂੰ ਲੈ ਕੇ ਕੀਤੀ ਮੰਗ
Tuesday, Nov 19, 2024 - 04:44 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਮਣੀਪੁਰ ਦੇ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ 'ਤੇ ਹਿੰਸਾ ਨੂੰ ਰੋਕਣ ਅਤੇ ਆਮ ਸਥਿਤੀ ਨੂੰ ਬਹਾਲ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਰਾਜ ਦੇ ਲੋਕਾਂ ਦਾ ਹੁਣ ਦੋਹਾਂ ਸਰਕਾਰਾਂ ਤੋਂ ਭਰੋਸਾ ਉੱਠ ਗਿਆ ਹੈ। ਮਣੀਪੁਰ 'ਚ ਇਕ ਵਾਰ ਮੁੜ ਹਿੰਸਾ ਭੜਕਣ ਤੋਂ ਬਾਅਦ ਖੜਗੇ ਨੇ ਰਾਸ਼ਟਰਪਤੀ ਨੂੰ ਇਹ ਚਿੱਠੀ ਲਿਖੀ ਹੈ। ਉਨ੍ਹਾਂ ਨੇ ਕਿਹਾ,''ਦੇਸ਼ ਨੂੰ ਅਸਾਧਾਰਨ ਤੌਰ 'ਤੇ ਗੰਭੀਰ ਤ੍ਰਾਸਦੀ ਝੱਲਣੀ ਪਈ ਹੈ। ਪਿਛਲੇ 18 ਮਹੀਨਿਆਂ 'ਚ ਮਣੀਪੁਰ 'ਚ ਉੱਥਲ-ਪੁੱਥਲ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 300 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਇਸ ਤ੍ਰਾਸਦੀ ਨੇ ਲਗਭਗ ਇਕ ਲੱਖ ਲੋਕਾਂ ਨੂੰ ਅੰਦਰੂਨੀ ਤੌਰ 'ਤੇ ਬੇਘਰ ਕਰ ਦਿੱਤਾ ਹੈ। ਲੋਕਾਂ ਦੀ ਤਕਲੀਫ਼ ਲਗਾਤਾਰ ਬਣੀ ਹੋਈ ਹੈ।'' ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਅਤੇ ਰਾਜ ਸਰਕਾਰ ਦੀ ਅਣਗਹਿਲੀ ਕਾਰਨ ਮਣੀਪੁਰ 'ਚ ਪੂਰੀ ਤਰ੍ਹਾਂ ਅਰਾਜਕਤਾ ਹੈ, ਕਾਨੂੰਨ ਦਾ ਰਾਜ ਖ਼ਤਮ ਹੋ ਗਿਆ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। ਕਾਂਗਰਸ ਪ੍ਰਧਾਨ ਨੇ ਕਿਹਾ,''ਮੇਰਾ ਮੰਨਣਾ ਹੈ ਕਿ ਤੁਹਾਡੇ ਲਈ ਤੁਰੰਤ ਦਖ਼ਲ ਦੇਣਾ ਸੰਵਿਧਾਨਕ ਤੌਰ 'ਤੇ ਲਾਜ਼ਮੀ ਹੋ ਗਿਆ ਹੈ ਤਾਂ ਜੋ ਮਣੀਪੁਰ 'ਚ ਸਾਡੇ ਨਾਗਰਿਕਾਂ ਦੀਆਂ ਜਾਨਾਂ ਅਤੇ ਜਾਇਦਾਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।'' ਉਨ੍ਹਾਂ ਦਾ ਕਹਿਣਾ ਹੈ,''ਮੈਨੂੰ ਭਰੋਸਾ ਹੈ ਕਿ ਤੁਹਾਡੇ ਦਖ਼ਲ ਨਾਲ ਮਣੀਪੁਰ ਦੇ ਮੁੜ ਤੋਂ ਆਪਣੇ ਘਰਾਂ 'ਚ ਸ਼ਾਂਤੀ, ਸਨਮਾਨ ਅਤੇ ਸੁਰੱਖਿਆ ਨਾਲ ਰਹਿ ਸਕਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8