ਕਾਂਗਰਸ ਨੇ ਮਣੀਸ਼ੰਕਰ ਅਈਅਰ ਦੀ ਮੁਅੱਤਲੀ ਲਈ ਵਾਪਸ
Sunday, Aug 19, 2018 - 10:04 AM (IST)

ਨਵੀਂ ਦਿੱਲੀ —ਕਾਂਗਰਸ ਨੇ ਸੀਨੀਅਰ ਕਾਂਗਰਸੀ ਨੇਤਾ ਮਣੀਸ਼ੰਕਰ ਅਈਅਰ ਦੇ ਮੁਅੱਤਲੀ ਸਬੰਧੀ ਹੁਕਮਾਂ ਨੂੰ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਗੁਜਰਾਤ ਚੋਣਾਂ ਦੌਰਾਨ ਪੀ. ਐੱਮ. ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ 'ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਸੰਬਰ 2017 'ਚ ਮੁਅੱਤਲ ਕਰ ਦਿੱਤਾ ਸੀ।
ਆਲ ਇੰਡੀਆ ਕਾਂਗਰਸ ਕਮੇਟੀ ਨੇ ਬਿਆਨ ਜਾਰੀ ਕਰਦੇ ਹੋਏ ਇਸ ਸਬੰਧੀ ਜਾਣਕਾਰੀ ਦਿੱਤੀ। ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਕੇਂਦਰ ਅਨੁਸ਼ਾਸਨਾਤਮਕ ਕਮੇਟੀ ਦੀ ਉਸ ਸਿਫਾਰਸ਼ ਨੂੰ ਮਨਜ਼ੂਰ ਕਰ ਲਿਆ, ਜਿਸ 'ਚ ਮਣੀਸ਼ੰਕਰ ਅਈਅਰ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲੀ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਨੂੰ ਕਿਹਾ ਗਿਆ ਸੀ।INC COMMUNIQUE
— INC Sandesh (@INCSandesh) August 18, 2018
Announcement of the revocation of suspension of Shri Mani Shankar Aiyar from the Primary Membership of the Congress Party. pic.twitter.com/vQm1VpeVv8