ਤੇਲੰਗਾਨਾ ’ਚ ਕਾਂਗਰਸ ਵਿਧਾਇਕ ਨੇ ਕਿਸਾਨਾਂ ਲਈ 2 ਕਰੋੜ ਰੁਪਏ ਕੀਤੇ ਦਾਨ
Friday, Sep 19, 2025 - 07:26 AM (IST)

ਹੈਦਰਾਬਾਦ (ਭਾਸ਼ਾ) - ਸੱਤਾ ਧਿਰ ਕਾਂਗਰਸ ਦੇ ਵਿਧਾਇਕ ਬਤੁਲਾ ਲਕਸ਼ਮਾ ਰੈੱਡੀ ਨੇ ਆਪਣੇ ਵਿਧਾਨ ਸਭਾ ਹਲਕੇ ’ਚ ਕਿਸਾਨ-ਪੱਖੀ ਪਹਿਲ-ਕਦਮੀਆਂ ਲਈ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੂੰ ਵੀਰਵਾਰ ਨੂੰ 2 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਲਗੋਂਡਾ ਜ਼ਿਲ੍ਹੇ ਦੇ ਮਿਰਿਆਲਗੁਡਾ ਤੋਂ ਵਿਧਾਇਕ ਲਕਸ਼ਮਾ ਰੈੱਡੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਦਾਨ ਕੀਤੀ ਗਈ ਇਸ ਰਾਸ਼ੀ ਦੀ ਵਰਤੋਂ 1 ਲੱਖ ਕਿਸਾਨਾਂ ਨੂੰ ਯੂਰੀਆ ਦੀ ਇਕ-ਇਕ ਥੈਲੀ ਮੁਫਤ ਮੁਹੱਈਆ ਕਰਵਾਉਣ ਲਈ ਕੀਤੀ ਜਾਵੇ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਇਥੇ ਜਾਰੀ ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਵਿਧਾਇਕ ਨੇ ਆਪਣੇ ਬੇਟੇ ਦੇ ਵਿਆਹ ਦੇ ਮੌਕੇ ਮਿਰਿਆਲਗੁਡਾ ’ਚ ਇਕ ਸਵਾਗਤ ਸਮਾਰੋਹ ਆਯੋਜਿਤ ਕਰਨ ਦੀ ਯੋਜਨਾ ਬਣਾਈ ਸੀ ਪਰ ਇਸ ਦੀ ਬਜਾਏ ਉਨ੍ਹਾਂ ਨੇ ਕਿਸਾਨਾਂ ਦੀ ਮਦਦ ਲਈ ਉਹ ਰਾਸ਼ੀ ਦਾਨ ਕਰਨ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਲਕਸ਼ਮਾ ਰੈੱਡੀ ਦੇ ਨਾਲ ਉਨ੍ਹਾਂ ਦਾ ਬੇਟਾ, ਨੂੰਹ ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ। ਮੁੱਖ ਮੰਤਰੀ ਰੇਵੰਤ ਰੈੱਡੀ ਨੇ ਪਰਿਵਾਰ ਵੱਲੋਂ ਕੀਤੇ ਗਏ ਇਸ ਦਾਨ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਬੇਰੁਜ਼ਗਾਰ ਲੋਕਾਂ ਨੂੰ ਮਿਲੇਗਾ 1,000 ਰੁਪਏ ਪ੍ਰਤੀ ਮਹੀਨਾ ਭੱਤਾ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।