ਕਾਂਗਰਸ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਜੇ.ਪੀ. ਨੱਢਾ ਅਤੇ ਮਨੋਹਰ ਖੱਟੜ ਨਾਲ ਕੀਤੀ ਮੁਲਾਕਾਤ

07/24/2022 4:21:29 PM

ਹਰਿਆਣਾ (ਭਾਸ਼ਾ)- ਹਰਿਆਣਾ ਦੇ ਆਦਮਪੁਰ ਤੋਂ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਸਿਆਸੀ ਮੁੱਦਿਆਂ 'ਤੇ ਚਰਚਾ ਕੀਤੀ। ਕਾਂਗਰਸ ਨੇ ਕੁਲਦੀਪ ਬਿਸ਼ਨੋਈ ਨੂੰ ਰਾਜ ਸਭਾ ਚੋਣਾਂ 'ਚ 'ਕਰਾਸ ਵੋਟਿੰਗ' ਕਰਨ ਤੋਂ ਬਾਅਦ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ। ਦੋ ਹਫ਼ਤਿਆਂ 'ਚ ਇਹ ਦੂਜੀ ਵਾਰ ਹੈ ਜਦੋਂ ਕੁਲਦੀਪ ਬਿਸ਼ਨੋਈ ਨੇ ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਹੈ। ਬਿਸ਼ਨੋਈ ਨੇ 10 ਜੁਲਾਈ ਨੂੰ ਦਿੱਲੀ 'ਚ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਦਿੱਲੀ 'ਚ ਦੀ ਮੁਲਾਕਾਤ ਤੋਂ ਬਾਅਦ ਬਿਸ਼ਨੋਈ ਨੇ ਦੋਹਾਂ ਨੇਤਾਵਾਂ ਦੀ ਤਾਰੀਫ਼ ਕੀਤੀ। ਨੱਢਾ ਨਾਲ ਮੁਲਾਕਾਤ ਤੋਂ ਬਾਅਦ ਬਿਸ਼ਨੋਈ ਨੇ ਕਿਹਾ, ''ਮੈਂ ਉਨ੍ਹਾਂ ਨਾਲ ਬੈਠਕ 'ਚ ਮੌਜੂਦਾ ਸਿਆਸੀ ਮੁੱਦਿਆਂ 'ਤੇ ਚਰਚਾ ਕੀਤੀ।''

PunjabKesari

53 ਸਾਲਾ ਬਿਸ਼ਨੋਈ ਨੂੰ ਪਿਛਲੇ ਮਹੀਨੇ ਕਾਂਗਰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ ਸੀ। ਉਦੋਂ ਤੋਂ ਭਾਜਪਾ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਹਾਲ ਦੇ ਹਫ਼ਤਿਆਂ 'ਚ ਭਾਜਪਾ ਨੇਤਾਵਾਂ ਨਾਲ ਉਨ੍ਹਾਂ ਦੀਆਂ ਬੈਠਕਾਂ ਅਤੇ ਉਨ੍ਹਾਂ ਦੀ ਪਾਰਟੀ 'ਚ ਸ਼ਾਮਲ ਹੋਣ ਦੀ ਸੰਭਾਵਨਾ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਹਾਲ ਹੀ ਆਦਮਪੁਰ ਦੇ ਵਿਧਾਇਕ ਆਪਣੇ ਫ਼ੈਸਲੇ ਲੈਣ ਲਈ ਆਜ਼ਾਦ ਹਨ ਪਰ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਵਿਧਾਇਕ ਚੁਣਿਆ ਵਜੋਂ ਅਸਤੀਫ਼ਾ ਦੇਣਾ ਚਾਹੀਦਾ। ਚਾਰ ਵਾਰ ਵਿਧਾਇਕ ਅਤੇ 2 ਵਾਰ ਸੰਸਦ ਮੈਂਬਰ ਰਹਿ ਚੁੱਕੇ ਬਿਸ਼ਨੋਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਜਨ ਲਾਲ ਦੇ ਛੋਟੇ ਪੁੱਤਰ ਹਨ। ਇਸ ਸਾਲ ਦੇ ਸ਼ੁਰੂ ਵਿਚ ਕਾਂਗਰਸ ਵੱਲੋਂ ਉਨ੍ਹਾਂ ਨੂੰ ਹਰਿਆਣਾ ਇਕਾਈ ਦਾ ਮੁਖੀ ਨਹੀਂ ਬਣਾਇਆ ਸੀ, ਜਿਸ ਦੇ ਬਾਅਦ ਤੋਂ ਉਹ ਨਾਰਾਜ਼ ਦੱਸੇ ਜਾ ਰਹੇ ਹਨ। ਪਾਰਟੀ ਨੇ ਹਰਿਆਣਾ ਦੀ ਆਪਣੀ ਇਕਾਈ ਦੇ ਮੁਖੀ ਵਜੋਂ ਹੁੱਡਾ ਦੇ ਵਫ਼ਾਦਾਰ ਉਦੈਭਾਨ ਨੂੰ ਨਿਯੁਕਤ ਕੀਤਾ ਹੈ।

PunjabKesari


DIsha

Content Editor

Related News