ਕਾਂਗਰਸ ਵਿਧਾਇਕਾ ਨਿਰਮਲਾ ਸਪਰੇ ਭਾਜਪਾ 'ਚ ਹੋਈ ਸ਼ਾਮਲ
Sunday, May 05, 2024 - 03:17 PM (IST)
ਭੋਪਾਲ (ਭਾਸ਼ਾ)- ਮੱਧ ਪ੍ਰਦੇਸ਼ ਦੀ ਬੀਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਵਿਧਾਇਕ ਨਿਰਮਲਾ ਸਪਰੇ ਐਤਵਾਰ ਨੂੰ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਈ। ਉਹ ਮਾਰਚ 'ਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਤੋਂ ਕਾਂਗਰਸ ਤੋਂ ਭਾਜਪਾ 'ਚ ਸ਼ਾਮਲ ਹੋਣ ਵਾਲੀ ਤੀਜੀ ਵਿਧਾਇਕ ਹੈ। ਸਪਰੇ ਸਾਗਰ ਜ਼ਿਲ੍ਹੇ ਦੇ ਰਾਹਤਗੜ੍ਹ 'ਚ ਇਕ ਜਨ ਸਭਾ 'ਚ ਮੁੱਖ ਮੰਤਰੀ ਮੋਹਨ ਯਾਦਵ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਈ।
ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ 'ਚ ਸਪਰੇ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਚੋਣ ਖੇਤਰ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਉਹ ਉਨ੍ਹਾਂ ਨੂੰ ਪੂਰਾ ਨਹੀਂ ਕਰ ਪਾ ਰਹੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਅਜੇ ਸੱਤਾ ਤੋਂ ਬਾਹਰ ਹੈ ਅਤੇ ਦਾਅਵਾ ਕੀਤਾ ਕਿ ਵਿਰੋਧੀ ਦਲ ਕੋਲ ਵਿਕਾਸ ਦਾ ਕੋਈ ਏਜੰਡਾ ਵੀ ਨਹੀਂ ਹੈ। ਸਪਰੇ ਨੇ ਕਿਹਾ,''ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮੋਹਨ ਯਾਦਵ ਦੀ ਅਗਵਾਈ 'ਚ ਵਿਕਾਸ ਦੀ ਧਾਰਾ 'ਚ ਸ਼ਾਮਲ ਹੋ ਗਈ ਹਾਂ।'' ਚੋਣ ਕਮਿਸ਼ਨ ਨੇ 16 ਮਾਰਚ ਨੂੰ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਸੀ। ਛਿੰਦਵਾੜਾ ਜ਼ਿਲ੍ਹੇ ਦੇ ਅਮਰਵਾੜਾ ਤੋਂ ਵਿਧਾਇਕ ਕਮਲੇਸ਼ ਸ਼ਾਹ 29 ਮਾਰਚ ਨੂੰ ਕਾਂਗਰਸ ਛੱਡ ਕੇ ਅਤੇ ਭਾਜਪਾ 'ਚ ਸ਼ਾਮਲ ਹੋ ਗਏ ਸਨ। ਉੱਥੇ ਹੀ ਵਿਧਾਇਕ ਰਾਮਨਿਵਾਸ ਰਾਵਤ 30 ਅਪ੍ਰੈਲ ਨੂੰ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8