ਕਾਂਗਰਸ ਨੇ ਚੋਣ ਕਮਿਸ਼ਨ ਨੂੰ ਕਿਹਾ- ਬੰਦ ਹੋਣੀ ਚਾਹੀਦੀ ਹੈ ਈ. ਡੀ. ਦੀ ‘ਮਨਮਰਜ਼ੀ’

11/09/2023 1:04:11 PM

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ਮਹਾਦੇਵ ਐਪ ਮਾਮਲੇ ਵਿਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਲਗਾਏ ਗਏ ਦੋਸ਼ਾਂ ਦੇ ਪਿਛੋਕੜ ਵਿਚ ਬੁੱਧਵਾਰ ਨੂੰ ਚੋਣ ਕਮਿਸ਼ਨ ਦਾ ਰੁਖ ਕੀਤਾ ਅਤੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਸਮੇਂ ਕੇਂਦਰੀ ਏਜੰਸੀ ਦੀ ‘ਮਨਮਰਜ਼ੀ’ ਬੰਦ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ।

ਪਾਰਟੀ ਆਗੂਆਂ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੇ ਰਿਪੋਰਟ ਸੌਂਪੀ ਅਤੇ ਇਹ ਵੀ ਦਾਅਵਾ ਕੀਤਾ ਕਿ ਚੋਣਾਂ ਆਉਂਦੀਆਂ ਹੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾਂਦੀ ਹੈ, ਤਾਂ ਜੋ ਕਾਂਗਰਸ ਨੂੰ ਚੋਣ ਮੈਦਾਨ ਵਿਚ ਬਰਾਬਰ ਦੇ ਮੌਕਿਆਂ ਤੋਂ ਅਣਗੌਲਿਆ ਕੀਤਾ ਜਾ ਸਕੇ। ਇਸ ਵਫ਼ਦ ਵਿਚ ਕਾਂਗਰਸ ਦੇ ਜਨਰਲ ਸਕੱਤਰ ਤਾਰਿਕ ਅਨਵਰ, ਸੀਨੀਅਰ ਵਕੀਲ ਅਤੇ ਪਾਰਟੀ ਦੇ ਬੁਲਾਰੇ ਅਭਿਸ਼ੇਕ ਸਿੰਘਵੀ ਅਤੇ ਕੁਝ ਹੋਰ ਆਗੂ ਸ਼ਾਮਲ ਸਨ।

ਸਿੰਘਵੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਛੱਤੀਸਗੜ੍ਹ ਵਿਚ ਪਹਿਲੇ ਪੜਾਅ ਦੀਆਂ ਚੋਣਾਂ (7 ਨਵੰਬਰ) ਤੋਂ ਪਹਿਲਾਂ ਅਸੀਂ ਚੋਣ ਕਮਿਸ਼ਨ ਨਾਲ ਮਿਲਣ ਦਾ ਸਮਾਂ ਮੰਗਿਆ ਸੀ। ਵੀਰਵਾਰ ਨੂੰ ਉਨ੍ਹਾਂ ਸਾਨੂੰ ਮਿਲਣ ਲਈ ਬੁਲਾਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਕਮਿਸ਼ਨ ਨੂੰ ਸ਼ਿਕਾਇਤ ਵਿਚ ਕਿਹਾ ਹੈ ਕਿ 18 ਮਹੀਨੇ ਪਹਿਲਾਂ ਛੱਤੀਸਗੜ੍ਹ ਪੁਲਸ ਨੇ ਮਹਾਦੇਵ ਐਪ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਸੀ। 6 ਮਹੀਨੇ ਪਹਿਲਾਂ ਮੁੱਖ ਮੰਤਰੀ ਬਘੇਲ ਨੇ ਵੀ ਮੁਲਜ਼ਮਾਂ ਦੀ ਗ੍ਰਿਫਤਾਰੀ ਅਤੇ ਐਪ ਨੂੰ ਪ੍ਰਤੀਬਿੰਬਤ ਕਰਨ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਓਦੋਂ ਕੁਝ ਨਹੀਂ ਕੀਤਾ।


Rakesh

Content Editor

Related News