ਕਾਂਗਰਸ ਨੇਤਾ ਦੀਪੇਂਦਰ ਹੁੱਡਾ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਲੋਕਾਂ ਨੂੰ ਕੀਤੀ ਇਹ ਅਪੀਲ

09/06/2020 3:49:33 PM

ਨਵੀਂ ਦਿੱਲੀ (ਕਮਲ ਕਾਂਸਲ)— ਹਰਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਇਸ ਦੀ ਲਪੇਟ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਮੇਤ ਕਈ ਵੱਡੇ ਨੇਤਾ ਆ ਗਏ ਹਨ। ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਦੀਪੇਂਦਰ ਹੁੱਡਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

PunjabKesari

ਉਨ੍ਹਾਂ ਨੇ ਟਵਿੱਟਰ 'ਤੇ ਲਿਖਿਆ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੇ ਨਿਰਦੇਸ਼ ਮੁਤਾਬਕ ਬਾਕੀ ਦੇ ਟੈਸਟ ਕੀਤੇ ਜਾ ਰਹੇ ਹਨ। ਤੁਹਾਡੇ ਸਾਰਿਆਂ ਦੀ ਦੁਆ ਨਾਲ ਛੇਤੀ ਠੀਕ ਹੋਣ ਕੇ ਤੁਹਾਡੇ ਸਾਰਿਆਂ ਦਰਮਿਆਨ ਵਾਪਸ ਪਰਤਾਂਗਾ। ਉਨ੍ਹਾਂ ਇਸ ਦੇ ਨਾਲ ਹੀ ਅਪੀਲ ਕੀਤੀ ਕਿ ਜੋ ਲੋਕ ਬੀਤੇ ਕੁਝ ਦਿਨਾਂ ਤੋਂ ਮੇਰੇ ਸੰਪਰਕ ਵਿਚ ਆਏ ਸਨ, ਕ੍ਰਿਪਾ ਕਰ ਕੇ ਇਕਾਂਤਵਾਸ ਹੋ ਕੇ ਆਪਣੀ ਜਾਂਚ ਕਰਵਾਉਣ। 

PunjabKesari

ਇਸ ਖ਼ਬਰ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਟਵੀਟ ਕਰ ਕੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।

ਦੱਸ ਦੇਈਏ ਕਿ ਹਰਿਆਣਾ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 74 ਹਜ਼ਾਰ ਤੋਂ ਵਧੇਰੇ ਦਾ ਅੰਕੜਾ ਪਾਰ ਕਰ ਚੁੱਕਾ ਹੈ। ਇਸ ਜਾਨਲੇਵਾ ਵਾਇਰਸ ਤੋਂ 700 ਦੇ ਕਰੀਬ ਲੋਕਾਂ ਦੀ ਜਾਨ ਜਾ ਚੁੱਕੀ ਹੈ। ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।


Tanu

Content Editor

Related News