ਕਾਂਗਰਸ ਸੰਸਦ ਮੈਂਬਰ ਅਤੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਨਿਕਲੇ ਕੋਰੋਨਾ ਪਾਜ਼ੇਟਿਵ

Monday, Aug 03, 2020 - 12:28 PM (IST)

ਕਾਂਗਰਸ ਸੰਸਦ ਮੈਂਬਰ ਅਤੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਨਿਕਲੇ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ- ਕਾਂਗਰਸ ਦੇ ਲੋਕ ਸਭ ਮੈਂਬਰ ਅਤੇ ਪੀ. ਚਿਦਾਂਬਰਮ ਦੇ ਬੇਟੇ ਕਾਰਤੀ ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਹ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਖੁਦ ਨੂੰ ਆਪਣੇ ਘਰ 'ਚ ਕੁਆਰੰਟੀਨ ਕਰ ਲਿਆ ਹੈ। ਉਨ੍ਹਾਂ ਨੇ ਹਾਲ ਦੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਮੈਡੀਕਲ ਪ੍ਰੋਟੋਕਾਲ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਹੈ। ਕਾਰਤੀ ਨੇ ਟਵੀਟ ਕੀਤਾ,''ਜਾਂਚ 'ਚ ਮੈਂ ਕੋਵਿਡ ਨਾਲ ਇਨਫੈਕਟਡ ਪਾਇਆ ਗਿਆ ਹਾਂ। ਮੇਰੇ ਅੰਦਰ ਇਸ ਦੇ ਮਾਮੂਲੀ ਲੱਛਣ ਹਨ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੇ ਘਰ 'ਚ ਕੁਆਰੰਟੀਨ 'ਚ ਹਾਂ।''

ਕਾਂਗਰਸ ਨੇਤਾ ਨੇ ਕਿਹਾ,''ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਮੈਡੀਕਲ ਪ੍ਰੋਟੋਕਾਲ ਦਾ ਪਾਲਣ ਕਰਨ ਦੀ ਅਪੀਲ ਕਰਦਾ ਹਾਂ ਜੋ ਹਾਲ ਹੀ 'ਚ ਮੇਰੇ ਸੰਪਰਕ 'ਚ ਆਏ ਹਨ।'' ਦੱਸਣਯੋਗ ਹੈ ਕਿ ਦੇਸ਼ 'ਚ ਕੋਵਿਡ-19 ਦੇ ਇਕ ਦਿਨ 'ਚ 52,972 ਮਾਮਲੇਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ ਕੁੱਲ ਮਾਮਲੇ 18 ਲੱਖ ਦੇ ਪਾਰ ਪਹੁੰਚ ਗਏ ਹਨ, ਜਦੋਂ ਕਿ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ 11.86 ਲੱਖ ਤੋਂ ਉੱਪਰ ਹੋ ਗਈ ਹੈ। ਇਸ ਤੋਂ ਸਿਰਫ਼ ਇਕ ਦਿਨ ਪਹਿਲਾਂ ਹੀ ਦੇਸ਼ 'ਚ ਇਨਫੈਕਸ਼ਨ ਦੇ ਮਾਮਲਿਆਂ ਨੇ 17 ਲੱਖ ਦਾ ਅੰਕੜਾ ਪਾਰ ਕੀਤਾ ਸੀ। ਭਾਰਤੀ ਆਯੂਵਿਗਿਆਨ ਖੋਜ ਪ੍ਰੀਸ਼ਦ (ਆਈ.ਸੀ.ਐੱਮ.ਆਰ.) ਅਨੁਸਾਰ ਭਾਰਤ 'ਚ ਕੋਵਿਡ-19 ਦੀ ਜਾਂਚ ਵੀ 2 ਕਰੋੜ ਦਾ ਅੰਕੜਾ ਪਾਰ ਕਰ ਗਈ ਹੈ।


author

DIsha

Content Editor

Related News