ਰਿਜਿਜੂ ਵਿਰੁੱਧ ਮੁੜ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ

Tuesday, Mar 25, 2025 - 10:10 PM (IST)

ਰਿਜਿਜੂ ਵਿਰੁੱਧ ਮੁੜ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ

ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਸੰਸਦ ਮੈਂਬਰ ਮਣਿਕਮ ਟੈਗੋਰ ਨੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਵਿਰੁੱਧ ਲੋਕ ਸਭਾ ’ਚ ਵਿਸ਼ੇਸ਼ ਅਧਿਕਾਰਾਂ ਦੀ ਮੁੜ ਉਲੰਘਣਾ ਦਾ ਮੰਗਲਵਾਰ ਨੋਟਿਸ ਦਿੱਤਾ, ਜਿਸ ’ਚ ਉਨ੍ਹਾਂ ’ਤੇ ਗਲਤ ਬਿਆਨਬਾਜ਼ੀ ਕਰਨ ਤੇ ਹਾਊਸ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਗਿਆ ਹੈ।

ਟੈਗੋਰ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਦਿੱਤੇ ਨੋਟਿਸ ’ਚ ਦੋਸ਼ ਲਾਇਆ ਕਿ ਰਿਜਿਜੂ ਨੇ ਸੋਮਵਾਰ ਕਰਨਾਟਕ ਦੇ ਉਪ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦੇ ਕਥਿਤ ਬਿਆਨ ਨੂੰ ਲੈ ਕੇ ਹਾਊਸ ਨੂੰ ਗੁੰਮਰਾਹ ਕੀਤਾ। ਸ਼ਿਵਕੁਮਾਰ ਨੇ ਖੁਦ ਮੰਤਰੀ ਦੇ ਬਿਆਨ ਨੂੰ ਗਲਤ ਤੇ ਅਪਮਾਨਜਨਕ ਦੱਸਦੇ ਹੋਏ ਰੱਦ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਰਾਜ ਸਭਾ ’ਚ ਕਾਂਗਰਸ ਦੇ ਚੀਫ ਵ੍ਹਿਪ ਜੈਰਾਮ ਰਮੇਸ਼ ਨੇ ਰਾਜ ਸਭਾ ਦੇ ਨੇਤਾ ਜੇ. ਪੀ. ਨੱਡਾ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਸੀ।


author

Rakesh

Content Editor

Related News