ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਕੋਰਟ ਨੇ ਮੁੜ ਭੇਜਿਆ ਸੰਮਨ

Tuesday, May 21, 2024 - 05:35 PM (IST)

ਰਾਂਚੀ (ਵਾਰਤਾ)- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਸਮੇਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਇਤਰਾਜ਼ਯੋਗ ਟਿੱਪਮੀ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣਾ ਹੋਵੇਗਾ। ਇਸ ਨੂੰ ਲੈ ਕੇ ਰਾਂਚੀ ਦੇ ਐੱਮਪੀ/ਐੱਮਐੱਲਏ ਕੋਰਟ ਨੇ ਮੰਗਲਵਾਰ ਨੂੰ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੂਨ ਤੋਂ ਬਾਅਦ ਕੀਤੀ ਜਾਵੇਗੀ। ਸ਼ਿਕਾਇਤਕਰਤਾ ਨਵੀਨ ਝਾਅ ਦੇ ਵਕੀਲ ਵਿਨੋਦ ਕੁਮਾਰ ਸਾਹੂ ਅਤੇ ਅਮਰਦੀਪ ਸਾਹੂ ਨੇ ਪੈਰਵੀ ਕੀਤੀ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਵਲੋਂ ਪਹਿਲਾਂ ਵੀ ਐੱਮਪੀ/ਐੱਮਐੱਲਏ  ਕੋਰਟ ਵਲੋਂ ਸੰਮਨ ਜਾਰੀ ਕੀਤਾ ਗਿਆ ਸੀ।

ਇਸ ਮਾਮਲੇ ਨੂੰ ਰਾਹੁਲ ਗਾਂਧੀ ਦੇ ਵਕੀਲ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਦਿੰਦੇ ਹੋਏ ਇਸ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਅੱਜ ਫਿਰ ਐੱਮਪੀ/ਐੱਮਐੱਲਏ ਕੋਰਟ 'ਚ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਭਾਜਪਾ 'ਚ ਇਕ ਕਾਤਲ ਪ੍ਰਧਾਨ ਬਣ ਸਕਦਾ ਹੈ ਪਰ ਕਾਂਗਰਸ 'ਚ ਅਜਿਹਾ ਨਹੀਂ ਹੋ ਸਕਦਾ। ਇਸ ਤੋਂ ਦੁਖੀ ਹੋ ਕੇ ਭਾਜਪਾ ਵਰਕਰ ਨਵੀਨ ਝਾਅ ਨੇ ਸਾਲ 2018 'ਚ ਸ਼ਿਕਾਇਤ ਦਰਜ ਕਰਵਾਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News