ਮਾਣਹਾਨੀ ਮਾਮਲੇ ’ਚ ਸ਼ਸ਼ੀ ਥਰੂਰ ਨੂੰ ਸੰਮਨ ਜਾਰੀ
Monday, Feb 03, 2025 - 07:04 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਹਾਈ ਕੋਰਟ ਨੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਭਾਜਪਾ ਨੇਤਾ ਰਾਜੀਵ ਚੰਦਰਸ਼ੇਖਰ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ’ਚ ਸੋਮਵਾਰ ਸੰਮਨ ਜਾਰੀ ਕੀਤਾ। ਜਸਟਿਸ ਪੁਰਸ਼ੇਂਦਰ ਕੁਮਾਰ ਕੌਰਵ ਨੇ ਮਾਮਲੇ ਦੀ ਸੁਣਵਾਈ ਲਈ 28 ਅਪ੍ਰੈਲ ਦੀ ਤਰੀਕ ਤੈਅ ਕੀਤੀ।
ਚੰਦਰਸ਼ੇਖਰ ਨੇ ਦਾਅਵਾ ਕੀਤਾ ਹੈ ਕਿ ਥਰੂਰ ਨੇ ਅਪ੍ਰੈਲ 2024 ’ਚ ਵੱਖ-ਵੱਖ ਜਨਤਕ ਸਟੇਜਾਂ 'ਤੇ ਝੂਠੇ ਤੇ ਅਪਮਾਨਜਨਕ ਬਿਆਨ ਦਿੱਤੇ, ਜਿਸ ਕਾਰਨ ਉਨ੍ਹਾਂ ਦੀ ਪੇਸ਼ੇਵਰ ਤੇ ਨਿੱਜੀ ਸਾਖ ਨੂੰ ਗੰਭੀਰ ਨੁਕਸਾਨ ਪੁੱਜਾ । ਉਨ੍ਹਾਂ ਥਰੂਰ ਤੋਂ ਉਨ੍ਹਾਂ ਦੀ ਸਾਖ ਨੂੰ ਢਾਹ ਲਾਉਣ ਲਈ ਜਨਤਕ ਮੁਆਫ਼ੀ ਮੰਗਣ ਤੇ 10 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।