ਦਿੱਲੀ ਹਿੰਸਾ ਵਿਰੁੱਧ ਸੰਸਦ ਕੰਪਲੈਕਸ 'ਚ ਕਾਂਗਰਸ MPs ਦਾ ਪ੍ਰਦਰਸ਼ਨ
Monday, Mar 02, 2020 - 12:23 PM (IST)

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਪਾਰਟੀ ਸੰਸਦ ਮੈਂਬਰਾਂ ਨੇ ਦਿੱਲੀ ਹਿੰਸਾ ਵਿਰੁੱਧ ਸੋਮਵਾਰ ਨੂੰ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ। ਬਾਪੂ ਦੇ ਬੁੱਤ ਦੇ ਸਾਹਮਣੇ ਰਾਹੁਲ ਗਾਂਧੀ ਦੀ ਅਗਵਾਈ 'ਚ ਮੌਜੂਦ ਕਾਂਗਰਸ ਸੰਸਦ ਮੈਂਬਰਾਂ ਨੇ ਹੱਥਾਂ 'ਚ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਵਾਲੇ ਬੈਨਰ ਅਤੇ ਤਖਤੀਆਂ ਫੜੀਆਂ ਹੋਈਆਂ ਸਨ। ਉਨ੍ਹਾਂ ਨੇ 'ਗ੍ਰਹਿ ਮੰਤਰੀ ਅਸਤੀਫਾ ਦਿਓ' ਅਤੇ 'ਨਫਰਤ ਦੀ ਭਾਸ਼ਾ ਬੰਦ ਕਰੋ' ਦੇ ਨਾਅਰੇ ਲਾਏ।
ਵਿਰੋਧ ਪ੍ਰਦਰਸ਼ਨ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਸੀਨੀਅਰ ਨੇਤਾ ਪੀ. ਚਿਦਾਂਬਰਮ, ਸ਼ਸ਼ੀ ਥਰੂਰ, ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਕਈ ਹੋਰ ਸੰਸਦ ਮੈਂਬਰ ਮੌਜੂਦ ਰਹੇ।
ਅਧੀਰ ਰੰਜਨ ਚੌਧਰੀ ਨੇ ਦਿੱਲੀ ਹਿੰਸਾ ਦੇ ਵਿਸ਼ੇ 'ਤੇ ਲੋਕ ਸਭਾ 'ਚ ਕੰਮ ਮੁਲਵਤੀ ਪ੍ਰਸਤਾਵ ਦਾ ਨੋਟਿਸ ਦਿੱਤਾ ਹੋਇਆ ਹੈ। ਦੱਸਣਯੋਗ ਹੈ ਕਿ ਉੱਤਰੀ-ਪੂਰਬੀ ਦਿੱਲੀ 'ਚ ਫਿਰਕੂ ਹਿੰਸਾ 'ਚ ਹੁਣ ਤਕ 46 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 200 ਤੋਂ ਵਧੇਰੇ ਲੋਕ ਜ਼ਖਮੀ ਹੋ ਗਏ ਹਨ।