ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਖ਼ਿਲਾਫ਼ ਨਵੀਂ ਮੁੜ ਵਿਚਾਰ ਪਟੀਸ਼ਨ ਦਾਇਰ ਕਰੇਗੀ ਕਾਂਗਰਸ: ਸੂਤਰ

11/21/2022 3:18:27 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਮਾਮਲੇ ’ਚ 6 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਫ਼ੈਸਲੇ ਖ਼ਿਲਾਫ਼ ਛੇਤੀ ਹੀ ਸੁਪਰੀਮ ਕੋਰਟ ’ਚ ਮੁੜ ਵਿਚਾਰ ਪਟੀਸ਼ਨ ਦਾਇਰ ਕਰੇਗੀ। ਪਾਰਟੀ ਸੂਤਰਾਂ ਨੇ ਸੋਮਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ ’ਚ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਚੁੱਕੀ ਹੈ। 

ਕਾਂਗਰਸ ਸੂਤਰਾਂ ਨੇ ਕਿਹਾ ਕਿ ਰਾਜੀਵ ਗਾਂਧੀ ਕਤਲਕਾਂਡ ਦੇ 6 ਦੋਸ਼ੀਆਂ ਦੀ ਰਿਹਾਈ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਛੇਤੀ ਹੀ ਸੁਪਰੀਮ ਕੋਰਟ ’ਚ ਨਵੀਂ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ 11 ਨਵੰਬਰ ਨੂੰ ਨਲਿਨੀ ਸ਼੍ਰੀਹਰਨ ਸਮੇਤ 6 ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਤਾਮਿਲਨਾਡੂ ਸਰਕਾਰ ਵਲੋਂ ਅਪਰਾਧੀਆਂ ਦੀ ਸਜ਼ਾ ’ਚ ਛੋਟ ਦੀ ਸਿਫਾਰਿਸ਼ ਦੇ ਆਧਾਰ ’ਤੇ ਇਹ ਹੁਕਮ ਦਿੱਤਾ ਸੀ। ਅਦਾਲਤ ਦੇ ਹੁਕਮ ਮਗਰੋਂ ਨਲਿਨੀ ਤੋਂ ਇਲਾਵਾ ਪੀ. ਰਵੀਚੰਦਰਨ, ਸੰਥਨ, ਮੁਰੂਗਨ, ਰਾਬਰਟ ਪਾਇਸ ਅਤੇ ਜੈਕੁਮਾਰ ਜੇਲ੍ਹ ’ਚੋਂ ਬਾਹਰ ਆ ਗਏ ਸਨ।


Tanu

Content Editor

Related News