ਸ਼ਿਵਰਾਜ ਚੌਹਾਨ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ

Wednesday, Aug 07, 2024 - 12:56 AM (IST)

ਸ਼ਿਵਰਾਜ ਚੌਹਾਨ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ

ਨਵੀਂ ਦਿੱਲੀ,(ਭਾਸ਼ਾ)- ਕਾਂਗਰਸ ਦੇ ਸੰਸਦ ਮੈਂਬਰਾਂ ਦਿਗਵਿਜੇ ਸਿੰਘ ਅਤੇ ਰਣਦੀਪ ਸੁਰਜੇਵਾਲਾ ਨੇ ਮੰਗਲਵਾਰ ਨੂੰ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਅਤੇ ਰਾਜ ਸਭਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ।

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪੇ ਨੋਟਿਸ ’ਚ ਕਾਂਗਰਸ ਦੇ ਦੋਵੇਂ ਸੀਨੀਅਰ ਨੇਤਾਵਾਂ ਨੇ ਚੌਹਾਨ ਵੱਲੋਂ ਸਦਨ ’ਚ ਦਿੱਤੇ ਕੁਝ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਨੇ ਤੱਥਹੀਣ ਤੌਰ ’ਤੇ ਗਲਤ ਗੱਲ ਕੀਤੀ ਹੈ। ਚੌਹਾਨ ਨੇ ਸੋਮਵਾਰ ਨੂੰ ਕਾਂਗਰਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਰਾਜ ਸਭਾ ’ਚ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਵੋਟ ਬੈਂਕ ਸਮਝਣਾ ਬੰਦ ਕਰਨ ਅਤੇ ਉਨ੍ਹਾਂ ਨਾਲ ਇਨਸਾਨਾਂ ਵਾਂਗ ਵਿਵਹਾਰ ਕਰਨ।


author

Rakesh

Content Editor

Related News