ਕਾਂਗਰਸ ਦੀ ਵਿਸ਼ੇਸ਼ ਸੰਸਦ ਸੈਸ਼ਨ ਦੀ ਮੰਗ, ਖੜਗੇ ਤੇ ਰਾਹੁਲ ਨੇ PM ਮੋਦੀ ਨੂੰ ਲਿਖਿਆ ਪੱਤਰ
Tuesday, Apr 29, 2025 - 10:33 AM (IST)

ਨਵੀਂ ਦਿੱਲੀ- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸੰਸਦ ਦੇ ਦੋਵਾਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ ਤਾਂ ਜੋ ਅੱਤਵਾਦ ਵਿਰੁੱਧ ਦੇਸ਼ ਦੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਨੂੰ ਜ਼ਾਹਰ ਕੀਤਾ ਜਾ ਸਕੇ। ਪਾਰਟੀ ਪ੍ਰਧਾਨ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਰਾਤ ਨੂੰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਇਹ ਬੇਨਤੀ ਕੀਤੀ। ਪੱਤਰ 'ਚ ਖੜਗੇ ਨੇ ਕਿਹਾ,"ਇਸ ਸਮੇਂ, ਜਦੋਂ ਏਕਤਾ ਅਤੇ ਇਕਜੁਟਤਾ ਜ਼ਰੂਰੀ ਹੈ, ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਣਾ ਚਾਹੀਦਾ ਹੈ। ਇਹ 22 ਅਪ੍ਰੈਲ 2025 ਨੂੰ ਪਹਿਲਗਾਮ 'ਚ ਬੇਕਸੂਰ ਨਾਗਰਿਕਾਂ 'ਤੇ ਹੋਏ ਬੇਰਹਿਮ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਸਾਡੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਦਾ ਇਕ ਮਜ਼ਬੂਤ ਪ੍ਰਗਟਾਵਾ ਹੋਵੇਗਾ।"
ਉਨ੍ਹਾਂ ਕਿਹਾ,''ਸਾਨੂੰ ਉਮੀਦ ਹੈ ਕਿ ਸੈਸ਼ਨ ਬੁਲਾਇਆ ਜਾਵੇਗਾ।'' ਰਾਹੁਲ ਗਾਂਧੀ ਨੇ ਪੱਤਰ 'ਐਕਸ' 'ਤੇ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਮਹੱਤਵਪੂਰਨ ਸਮੇਂ 'ਚ ਭਾਰਤ ਨੂੰ ਇਹ ਦਿਖਾਉਣਾ ਹੋਵੇਗਾ ਕਿ ਅਸੀਂ ਅੱਤਵਾਦ ਖ਼ਿਲਾਫ਼ ਹਮੇਸ਼ਾ ਇਕੱਠੇ ਖੜ੍ਹੇ ਹਾਂ।'' ਉਨ੍ਹਾਂ ਨੇ ਪੱਤਰ 'ਚ ਕਿਹਾ,''ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨਾਲ ਹਰ ਭਾਰਤੀ ਗੁੱਸੇ 'ਚ ਹੈ। ਇਸ ਮਹੱਤਵਪੂਰਨ ਸਮੇਂ 'ਚ ਭਾਰਤ ਨੂੰ ਇਹ ਦਿਖਾਉਣਾ ਹੋਵੇਗਾ ਕਿ ਅਸੀਂ ਅੱਤਵਾਦ ਖ਼ਿਲਾਫ਼ ਹਮੇਸ਼ਾ ਇਕੱਠੇ ਖੜ੍ਹੇ ਰਹਾਂਗੇ। ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵੇਂ ਸਦਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ, ਜਿੱਥੇ ਜਨਤਾ ਦੇ ਪ੍ਰਤੀਨਿਧੀ ਆਪਣਾ ਏਕਤਾ ਅਤੇ ਦ੍ਰਿੜ ਸੰਕਲਪ ਦਿਖਾ ਸਕੇ।'' ਕਾਂਗਰਸ ਨੇਤਾ ਨੇ ਕਿਹਾ,''ਸਾਡੀ ਅਪੀਲ ਹੈ ਕਿ ਵਿਸ਼ੇਸ਼ ਸੈਸ਼ਨ ਤੋਂ ਜਲਦ ਤੋਂ ਜਲਦ ਬੁਲਾਇਆ ਜਾਵੇ।'' ਕਾਂਗਰਸ ਤੋਂ ਪਹਿਲੇ ਰਾਸ਼ਟਰੀ ਜਨਤਾ ਦਲ, ਭਾਰਤੀ ਮਿਊਨਿਸਟ ਪਾਰਟੀ ਅਤੇ ਆਜ਼ਾਦ ਸੰਸਦ ਮੈਂਬਰ ਕਪਿਲ ਸਿੱਬਲ ਵੀ ਪਹਿਲਗਾਮ ਹਮਲੇ ਨੂੰ ਲੈ ਕੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਚੁੱਕੇ ਹਨ। 22 ਅਪ੍ਰੈਲ ਨੂੰ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ। ਮਾਰੇ ਗਏ ਲੋਕਾਂ 'ਚ ਜ਼ਿਆਦਾਤਰ ਸੈਲਾਨੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8