ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਹਿਲਾਦ ਸਾਹਨੀ ''ਆਪ'' ''ਚ ਹੋਏ ਸ਼ਾਮਲ

Sunday, Oct 06, 2019 - 04:33 PM (IST)

ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਪ੍ਰਹਿਲਾਦ ਸਾਹਨੀ ''ਆਪ'' ''ਚ ਹੋਏ ਸ਼ਾਮਲ

ਨਵੀਂ ਦਿੱਲੀ— ਕਾਂਗਰਸ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਯਾਨੀ ਐਤਵਾਰ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਪਾਰਟੀ ਦੇ ਇਕ ਹੋਰ ਸੀਨੀਅਰ ਨੇਤਾ ਅਤੇ ਚਾਂਦਨੀ ਚੌਕ ਤੋਂ ਚਾਰ ਵਾਰ ਵਿਧਾਇਕ ਰਹੇ ਪ੍ਰਹਿਲਾਦ ਸਿੰਘ ਸਾਹਨੀ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਕਾਂਗਰਸ ਤੋਂ ਲੰਬੇ ਸਮੇਂ ਤੋਂ ਨਾਰਾਜ਼ ਚੱਲ ਰਹੇ ਪ੍ਰਹਿਲਾਦ ਨੇ ਐਤਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' ਪਾਰਟੀ ਦਾ ਹੱਥ ਫੜ ਲਿਆ। ਕੇਜਰੀਵਾਲ ਨੇ ਟਵੀਟ ਕਰ ਕੇ ਸ਼੍ਰੀ ਸਾਹਨੀ ਦਾ ਸਵਾਗਤ ਕੀਤਾ ਅਤੇ ਕਿਹਾ,''ਪ੍ਰਹਿਲਾਦ ਸਿੰਘ ਸਾਹਨੀ ਜੀ ਦਾ ਆਮ ਆਦਮੀ ਪਾਰਟੀ 'ਚ ਸਵਾਗਤ।''

PunjabKesariਸਿਆਸੀ ਗਲਿਆਰਿਆਂ 'ਚ ਕਾਫੀ ਸਮੇਂ ਤੋਂ ਚਰਚਾ ਸੀ ਕਿ ਸਾਹਨੀ  ਕਾਂਗਰਸ ਨੂੰ ਅਲਵਿਦਾ ਕਹਿ ਕੇ 'ਆਪ' 'ਚ ਸ਼ਾਮਲ ਹੋ ਸਕਦੇ ਹਨ। ਉਹ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਕਰੀਬੀ ਮੰਨੇ ਜਾਂਦੇ ਸਨ। 'ਆਪ' ਟਿਕਟ 'ਤੇ ਵਿਧਾਨ ਸਭਾ ਚੋਣਾਂ 'ਚ ਉਤਰੀ ਅਲਕਾ ਲਾਂਬਾ ਨੇ 2105 'ਚ ਕਾਂਗਰਸ ਉਮੀਦਵਾਰ ਪ੍ਰਹਿਲਾਦ ਸਿੰਘ ਸਾਹਨੀ ਨੂੰ ਹਰਾਇਆ ਸੀ। ਉਮੀਦ ਜ਼ਾਹਰ ਕੀਤੀ ਜਾ ਰਹੀ ਹੈ ਅਗਲੇ ਸਾਲ ਹੋਣ ਵਾਲੀਆਂ ਚੋਣਾਂ 'ਚ ਵੀ ਦੋਹਾਂ ਦਰਮਿਆਨ ਇਹ ਮੁਕਾਬਲਾ ਹੋਵੇਗਾ।


author

DIsha

Content Editor

Related News