ਕਾਂਗਰਸ ਨੇ ਨੀਟ ਪ੍ਰੀਖਿਆ ਦੇ ਮੁੱਦੇ 'ਤੇ ਚਰਚਾ ਲਈ ਰਾਜ ਸਭਾ 'ਚ ਪੇਸ਼ ਕੀਤਾ ਮੁਲਤਵੀ ਮਤਾ
Friday, Jun 28, 2024 - 11:06 AM (IST)
ਨਵੀਂ ਦਿੱਲੀ - ਰਾਜ ਸਭਾ ਵਿੱਚ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਨਾਲ ਸਬੰਧਤ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮੁੱਦੇ ’ਤੇ ਸਦਨ ਵਿੱਚ ਚਰਚਾ ਕਰਨ ਲਈ ਮੁਲਤਵੀ ਮਤਾ ਪੇਸ਼ ਕੀਤਾ ਹੈ। ਕਾਂਗਰਸ ਦੇ ਨਾਸਿਰ ਹੁਸੈਨ ਨੇ ਵੀਰਵਾਰ ਨੂੰ ਦਿੱਤੇ ਇਸ ਨੋਟਿਸ 'ਚ ਨਿਯਮ 267 ਦੇ ਤਹਿਤ ਮੰਗ ਕੀਤੀ ਹੈ ਕਿ ਸਦਨ 'ਚ ਸਾਰਾ ਕੰਮਕਾਜ ਬੰਦ ਕੀਤਾ ਜਾਵੇ ਅਤੇ ਰਾਸ਼ਟਰੀ ਯੋਗਤਾ ਕਮ ਐਂਟਰੈਂਸ ਟੈਸਟ (NEET) ਅਤੇ UGC-NET ਪ੍ਰੀਖਿਆ ਦੇ ਮੁੱਦੇ 'ਤੇ ਪਹਿਲਾਂ ਚਰਚਾ ਕੀਤੀ ਜਾਵੇ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਜਾਰੀ ਸਦਨ ਦੇ ਵਿਧਾਨਕ ਕੰਮਕਾਜ ਦੀ ਸੂਚੀ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਹੀ ਚਰਚਾ ਦਾ ਜ਼ਿਕਰ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਐੱਨਟੀਏ ਦੇ ਮੁਖੀ ਨੂੰ ਬਦਲਣ ਦੇ ਨਾਲ ਹੀ ਸਰਕਾਰ ਨੇ ਪੇਪਰ ਲੀਕ ਦੇ ਸਾਰੇ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੀ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀਰਵਾਰ ਨੂੰ ਸੰਸਦ ਦੇ ਦੋਹਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਪੇਪਰ ਲੀਕ ਮਾਮਲੇ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਪੇਪਰ ਲੀਕ ਦੀ ਸਮੱਸਿਆ ਨਾਲ ਨਜਿੱਠਣ ਲਈ ਰਾਜਨੀਤੀ ਤੋਂ ਪਰੇ ਸੋਚਣ ਅਤੇ ਹੱਲ ਲੱਭਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਦੇ ਸੰਬੋਧਨ 'ਤੇ ਸਦਨ 'ਚ ਅਜੇ ਚਰਚਾ ਹੋਣੀ ਬਾਕੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8