ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ਵਿਚ ਦਾਖਲ : ਸੂਤਰ
Sunday, Feb 02, 2020 - 08:17 PM (IST)

ਨਵੀਂ ਦਿੱਲੀ (ਏਜੰਸੀ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਐਤਵਾਰ ਦੇਰ ਸ਼ਾਮ ਅਚਾਨਕ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੋਵੇਂ ਸੋਨੀਆ ਗਾਂਧੀ ਦੇ ਨਾਲ ਹਨ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਡੇਲੀ ਰੂਟੀਨ ਚੈਕਅਪ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ 3 ਅਤੇ 4 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰ ਸਕਦੇ ਹਨ।