ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ
Thursday, Jun 02, 2022 - 01:01 PM (IST)
ਨਵੀਂ ਦਿੱਲੀ– ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ। ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਬਾਬਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਨੂੰ ਹਲਕਾ ਬੁਖਾਰ ਆਇਆ ਸੀ। ਇਸ ਤੋਂ ਬਾਅਦ ਹੋਏ ਟੈਸਟ ’ਚ ਉਹ ਕੋਰੋਨਾ ਪਾਜ਼ੇਟਿਵ ਆਈ। ਸੋਨੀਆ ਗਾਂਧੀ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਗਈ ਹੈ। ਦੱਸ ਦੇਈਏ ਕਿ ਸੋਨੀਆ ਗਾਂਧੀ ਕੋਰੋਨਾ ਰੋਕੂ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੀ ਹੈ।
ਇਹ ਵੀ ਪੜ੍ਹੋ- ਨੈਸ਼ਨਲ ਹੈਰਾਲਡ ਕੇਸ: ED ਨੇ ਭੇਜਿਆ ਸੰਮਨ, ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ
ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਸੋਨੀਆ ਗਾਂਧੀ ਪਿਛਲੇ ਦਿਨੀਂ ਜਿਨ੍ਹਾਂ ਨੇਤਾਵਾਂ ਅਤੇ ਵਰਕਰਾਂ ਨੂੰ ਮਿਲੀ ਸੀ, ਉਨ੍ਹਾਂ ’ਚੋਂ ਕਈ ਕੋਰੋਨਾ ਪਾਜ਼ੇਟਿਵ ਨਿਕਲੇ ਹਨ। ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਦੇ 2-3 ਦਿਨ ’ਚ ਠੀਕ ਹੋਣ ਦੀ ਉਮੀਦ ਹੈ। ਫ਼ਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਤਲਬ ਕੀਤਾ ਹੈ। ਦੋਹਾਂ ਨੂੰ 8 ਜੂਨ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।
ਇਹ ਵੀ ਪੜ੍ਹੋ- ਨੀਰਜ ਬਵਾਨਾ ਨੂੰ ਕਿਹਾ ਜਾਂਦੈ ‘ਦਿੱਲੀ ਦਾ ਦਾਊਦ’, ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਕੀਤਾ ਐਲਾਨ