ਬਜਟ ਸੈਸ਼ਨ: ਅਕਾਲੀ ਦਲ ਸਮੇਤ 16 ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੇ ਭਾਸ਼ਣ ਦਾ ਕਰਨਗੀਆਂ ਬਾਇਕਾਟ

01/28/2021 2:45:41 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਮੇਤ ਦੇਸ਼ ਦੇ 16 ਵਿਰੋਧੀ ਦਲਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਪ੍ਰਤੀ ਇਕਜੁਟਤਾ ਪ੍ਰਗਟ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਭਾਸ਼ਣ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਰਾਸ਼ਟਰਪਤੀ ਕੋਵਿੰਦ ਦੇ ਸੰਸਦ ਦੇ ਦੋਹਾਂ ਸਦਨਾਂ ਦੀ ਸੰਯੁਕਤ ਬੈਠਕ ਨੂੰ ਸੰਬੋਧਨ ਕਰਨ ਨਾਲ ਸ਼ੁੱਕਰਵਾਰ ਨੂੰ ਬਜਟ ਸੈਸ਼ਨ ਸ਼ੁਰੂ ਹੋਵੇਗਾ।

PunjabKesari

ਵਿਰੋਧੀ ਦਲਾਂ ਦੇ ਨੇਤਾਵਾਂ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ,''ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਹੰਕਾਰੀ, ਅੜੀਅਲ ਅਤੇ ਅਲੋਕਤੰਤਰੀ ਬਣੀ ਹੋਈ ਹੈ। ਸਰਕਾਰ ਦੀ ਅਸੰਵੇਦਨਸ਼ੀਲਤਾ ਤੋਂ ਦੁਖੀ ਅਸੀਂ ਵਿਰੋਧੀ ਦਲਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੋਹਰਾਉਂਦੇ ਹੋਏ ਅਤੇ ਕਿਸਾਨਾਂ ਪ੍ਰਤੀ ਇਕਜੁਟਤਾ ਪ੍ਰਗਟ ਕਰਦੇ ਹੋਏ ਇਹ ਫ਼ੈਸਲਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕੀਤਾ ਜਾਵੇਗਾ।''

ਇਹ ਪਾਰਟੀਆਂ ਕਰਨਗੀਆਂ ਬਾਈਕਾਟ
ਬਿਆਨ 'ਚ ਕਿਹਾ ਗਿਆ ਹੈ ਕਿ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਨੈਸ਼ਨਲ ਕਾਨਫਰੰਸ, ਦਰਮੁਕ, ਤ੍ਰਿਣਮੂਲ ਕਾਂਗਰਸ, ਸ਼ਿਵਸੈਨਾ, ਸਪਾ, ਰਾਜਦ, ਮਾਕਪਾ, ਭਾਕਪਾ, ਆਈ.ਯੂ.ਐੱਮ.ਐੱਲ., ਆਰ.ਐੱਸ.ਪੀ., ਪੀ.ਡੀ.ਪੀ., ਐੱਮ.ਡੀ.ਐੱਮ.ਕੇ., ਕੇਰਲ ਕਾਂਗਰਸ (ਐੱਮ.) ਅਤੇ ਏ.ਆਈ.ਯੂ.ਡੀ.ਐੱਫ਼. ਨੇ ਸੰਯੁਕਤ ਰੂਪ ਨਾਲ ਫ਼ੈਸਲਾ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੀ ਬਾਈਕਾਟ ਕਰਨਗੀਆਂ। 

ਨੋਟ : ਰਾਸ਼ਟਰਪਤੀ ਦੇ ਭਾਸ਼ਣ ਦਾ ਵਿਰੋਧੀ ਧਿਰਾਂ ਵਲੋਂ ਬਾਈਕਾਟ ਕਰਨ ਬਾਰੇ ਕੀ ਹੈ ਤੁਹਾਡੀ ਰਾਏ


DIsha

Content Editor

Related News