ਬੇਰਹਿਮ ਸਰਕਾਰ 'ਤੇ ਕਿਵੇਂ ਵਿਸ਼ਵਾਸ ਕਰਨ ਕਿਸਾਨ : ਪ੍ਰਿਯੰਕਾ ਗਾਂਧੀ
Monday, Jan 04, 2021 - 04:54 PM (IST)
ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਨੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਬੇਰਹਿਮ ਤੱਕ ਕਹਿ ਦਿੱਤਾ। ਪ੍ਰਿਯੰਕਾ ਨੇ ਕਿਹਾ ਕਿ ਇਸ ਹੱਡ ਕੰਬਾਉਣ ਵਾਲੀ ਠੰਡ 'ਚ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਂਦੀ ਹੈ ਅਤੇ ਉਨ੍ਹਾਂ 'ਤੇ ਹੰਝੂ ਗੈਸ ਦੇ ਗੋਲ਼ੇ ਵਰ੍ਹਾਉਂਦੀ ਹੈ। ਇਹੀ ਨਹੀਂ ਕਾਂਗਰਸ ਨੇਤਾ ਨੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਸਰਕਾਰ ਦੇ ਜ਼ਿੱਦੀ ਰਵੱਈਏ ਕਾਰਨ 60 ਕਿਸਾਨਾਂ ਦੀ ਜਾਨ ਜਾ ਚੁਕੀ ਹੈ।
ਪ੍ਰਿਯੰਕਾ ਨੇ ਟਵੀਟ ਕਰਦੇ ਹੋਏ ਕਿਹਾ ਕਿ ਕਿਸਾਨ ਕਿਵੇਂ ਭਰੋਸਾ ਕਰੇ ਇਸ ਬੇਰਹਿਮ ਸਰਕਾਰ 'ਤੇ? ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਇਕ ਮਹੀਨੇ ਤੋਂ ਵੱਧ ਹੋਣ ਜਾ ਰਿਹਾ ਹੈ। ਖੇਤੀ ਕਾਨੂੰਨ ਦੇ ਵਿਰੋਧ 'ਚ ਕਿਸਾਨ ਦਿੱਲੀ ਦੀ ਸਰਹੱਦ 'ਤੇ ਧਰਨੇ 'ਤੇ ਬੈਠੇ ਹਨ ਅਤੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨਾਲ 6 ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਸਹਿਮਤੀ ਬਣਦੀ ਨਹੀਂ ਦਿੱਸ ਰਹੀ ਹੈ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ