ਕਾਂਗਰਸ ਨੇ ਯੂ.ਪੀ. ਬਾਰਡਰ ''ਤੇ ਲਗਾਈਆਂ 500 ਬੱਸਾਂ, ਪ੍ਰਿਯੰਕਾ ਨੇ ਮੰਗੀ ਮਨਜ਼ੂਰੀ

05/18/2020 12:17:10 AM

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਪੈਦਲ ਚੱਲ ਕੇ ਆਪਣੇ ਘਰਾਂ ਨੂੰ ਜਾ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ 'ਚ ਭਰ ਕੇ ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ 'ਤੇ 500 ਬੱਸਾਂ ਲਗਾ ਕੇ ਕਾਂਗਰਸ ਨੇ ਸਿਆਸੀ ਪਾਰਾ ਚੜ੍ਹਾ ਦਿੱਤਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੋਂ ਇਨ੍ਹਾਂ ਬੱਸਾਂ ਨੂੰ ਸੂਬੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ ਪਰ ਉਥੇ ਹੀ ਭਾਜਪਾ ਕਾਂਗਰਸ 'ਤੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾ ਰਹੀ ਹੈ।

ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਅਤੇ ਸਥਾਨਕ ਕਾਂਗਰਸ ਯੂਨਿਟਾਂ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਬੱਸਾਂ ਵਿਚ ਭਰ ਕੇ ਯੂ.ਪੀ. ਲਿਜਾ ਰਹੇ ਸਨ। ਉਨ੍ਹਾਂ ਨੂੰ ਭਰਤਪੁਰ-ਮਥੁਰਾ ਬਾਰਡਰ 'ਤੇ ਹੀ ਰੋਕ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਅਲਵਰ ਅਤੇ ਭਰਤਪੁਰ ਤੋਂ 500 ਬੱਸਾਂ ਕਾਂਗਰਸ ਨੇ ਯੂ.ਪੀ. ਬਾਰਡਰ 'ਤੇ ਲਗਾ ਦਿੱਤੀਆਂ ਹਨ ਤਾਂ ਜੋ ਬਾਰਡਰ 'ਤੇ ਮੌਜੂਦ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਇਆ ਜਾ ਸਕੇ ਪਰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਸੂਬੇ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਹੈ। ਕਾਂਗਰਸ ਜਨਰਲ ਸਕੱਤਰ ਅਤੇ ਯੂ.ਪੀ. ਇੰਚਾਰਜ ਪ੍ਰਿਯੰਕਾ ਗਾਂਧੀ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੋਂ ਇਨ੍ਹਾਂ ਬੱਸਾਂ ਨੂੰ ਸੂਬੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
 


Sunny Mehra

Content Editor

Related News