ਰਾਹੁਲ ਦੀ ਅਯੋਗਤਾ ਖ਼ਿਲਾਫ਼ ਹਿਮਾਚਲ ਪ੍ਰਦੇਸ਼ ''ਚ ਕਾਂਗਰਸ ਦਾ ਪ੍ਰਦਰਸ਼ਨ
03/26/2023 4:18:36 PM

ਸ਼ਿਮਲਾ- ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਨੇਤਾਵਾਂ ਨੇ ਐਤਵਾਰ ਨੂੰ ਇੱਥੇ 'ਸੰਕਲਪ ਸੱਤਿਆਗ੍ਰਹਿ' ਕੀਤਾ। ਕਾਂਗਰਸ ਨੇਤਾਵਾਂ ਅਤੇ ਵਰਕਰਾਂ ਨੇ ਰਿਜ ਰੋਡ 'ਤੇ ਇਕੱਠੇ ਹੋ ਕੇ ਇਸ ਕਦਮ ਦਾ ਵਿਰੋਧ ਕੀਤਾ। ਕਾਂਗਰਸ ਨੇਤਾਵਾਂ ਨੇ ਕਿਹਾ ਕਿ ਪਾਰਟੀ 'ਲੋਕਤੰਤਰ ਦੀ ਹੱਤਿਆ' ਕਰਨ ਅਤੇ 'ਲੋਕਾਂ ਦੀ ਆਵਾਜ਼' ਦਬਾਉਣ ਦੀ ਭਾਜਪਾ ਸਰਕਾਰ ਦੀ ਕੋਸ਼ਿਸ਼ ਖ਼ਿਲਾਫ਼ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਕਰੇਗੀ।
ਇਹ ਵੀ ਪੜ੍ਹੋ- ਦੇਸ਼ ਲਈ ਹਜ਼ਾਰਾਂ ਕਿਲੋਮੀਟਰ ਤੁਰਨ ਵਾਲਾ ਸ਼ਹੀਦ PM ਦਾ ਪੁੱਤ ਕਦੇ ਦੇਸ਼ ਦਾ ਅਪਮਾਨ ਨਹੀਂ ਕਰ ਸਕਦੈ : ਪ੍ਰਿਯੰਕਾ
ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਜਨਤਾ ਦੇ ਮੁੱਦਿਆਂ ਨੂੰ ਚੁੱਕਣ ਵਾਲੇ ਰਾਹੁਲ ਗਾਂਧੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ 'ਪੈਦਲ ਯਾਤਰਾ' ਕੀਤੀ ਅਤੇ ਉਹ ਲੋਕਾਂ ਦੀ ਸੱਚੀ ਆਵਾਜ਼ ਚੁੱਕਣ ਵਾਲੇ ਅਤੇ ਲੋਕਤੰਤਰ ਨੂੰ ਜਿਊਂਦਾ ਰੱਖਣ ਵਾਲੇ ਇਕਮਾਤਰ ਨੇਤਾ ਹਨ। ਅਸੀਂ ਸਾਰੇ ਉਨ੍ਹਾਂ ਨਾਲ ਹਾਂ।