ਰਾਹੁਲ ਨੇ ਲੱਦਾਖ 'ਚ ਫ਼ੌਜੀਆਂ ਦੀ ਸ਼ਹਾਦਤ ਨੂੰ ਲੈ ਕੇ ਸਰਕਾਰ 'ਤੇ ਫਿਰ ਸਾਧਿਆ ਨਿਸ਼ਾਨਾ

06/18/2020 2:01:26 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਦੀ ਗਲਵਾਨ ਘਾਟੀ 'ਚ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ 'ਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਏ ਨੂੰ ਲੈ ਕੇ ਵੀਰਵਾਰ ਨੂੰ ਫਿਰ ਤੋਂ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਸਵਾਲ ਕੀਤਾ ਕਿ ਸਾਡੇ ਫੌਜੀਆਂ ਨੂੰ ਸ਼ਹੀਦ ਹੋਣ ਲਈ ਨਿਹੱਥੇ ਕਿਉਂ ਭੇਜਿਆ ਗਿਆ।''

ਉਨ੍ਹਾਂ ਨੇ ਇਕ ਸਾਬਕਾ ਫੌਜ ਅਧਿਕਾਰੀ ਦੇ ਇੰਟਰਵਿਊ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ,''ਚੀਨ ਦੀ ਹਿੰਮਤ ਕਿਵੇਂ ਹੋਈ ਉਸ ਨੇ ਸਾਡੇ ਨਿਹੱਥੇ ਫੌਜੀਆਂ ਦਾ ਕਤਲ ਕੀਤਾ? ਉਹ ਲੁਕੇ ਹੋਏ ਕਿਉਂ ਹਨ? ਹੁਣ ਬਹੁਤ ਹੋ ਚੁਕਿਆ। ਸਾਨੂੰ ਇਹ ਜਾਣਨ ਦੀ ਜ਼ਰੂਰਤ ਹੈ ਕਿ ਕੀ ਹੋਇਆ ਹੈ।'' ਉਨ੍ਹਾਂ ਨੇ ਕਿਹਾ ਸੀ,''ਸਾਡੇ ਫੌਜੀਆਂ ਦਾ ਕਤਲ ਕਰਨ ਦੀ ਚੀਨ ਦੀ ਹਿੰਮਤ ਕਿਵੇਂ ਹੋਈ? ਸਾਡੀ ਭੂਮੀ 'ਤੇ ਕਬਜ਼ਾ ਕਰਨ ਦੀ ਉਨ੍ਹਾਂ ਦੀ ਹਿੰਮਤ ਕਿਉਂ ਹੋਈ?'' ਦੱਸਣਯੋਗ ਹੈ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ 'ਚ ਸੋਮਵਾਰ ਰਾਤ ਚੀਨੀ ਫੌਜੀਆਂ ਨਾਲ ਹਿੰਸਕ ਝੜਪ 'ਚ ਭਾਰਤੀ ਫੌਜ ਦੇ ਇਕ ਕਰਨਲ ਸਮੇਤ 20 ਫੌਜ ਕਾਮੇ ਸ਼ਹੀਦ ਹੋ ਗਏ।


DIsha

Content Editor

Related News