ਲੋਕਾਂ ਨੂੰ ਨਕਦ ਸਹਿਯੋਗ ਨਾ ਦੇ ਕੇ ਅਰਥ ਵਿਵਸਥਾ ਬਰਬਾਦ ਕਰ ਰਹੀ ਹੈ ਸਰਕਾਰ : ਰਾਹੁਲ ਗਾਂਧੀ

06/06/2020 1:01:34 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਸਰਕਾਰ ਕੋਰੋਨਾ ਵਾਇਰਸ ਦੀ ਆਫ਼ਤ ਸਮੇਂ ਲੋਕਾਂ ਅਤੇ ਮਾਈਕ੍ਰੋ, ਲਘੁ ਅਤੇ ਮੱਧਮ ਉਦਯੋਗ (ਐੱਮ.ਐੱਸ.ਐੱਮ.ਈ.) ਖੇਤਰ ਦੀਆਂ ਇਕਾਈਆਂ ਨੂੰ ਨਕਦ ਸਹਿਯੋਗ ਨਾ ਦੇ ਕੇ ਅਰਥ ਵਿਵਸਥਾ ਨੂੰ ਬਰਬਾਦ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਸਰਕਾਰ ਦਾ ਇਹ ਰੁਖ 'ਨੋਟਬੰਦੀ 2' ਹੈ।

ਰਾਹੁਲ ਨੇ ਇਕ ਖਬਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ,''ਸਰਕਾਰ ਲੋਕਾਂ ਅਤੇ ਐੱਮ.ਐੱਸ.ਐੱਮ.ਈ. ਨੂੰ ਨਕਦ ਸਹਿਯੋਗ ਦੇਣ ਤੋਂ ਇਨਕਾਰ ਕਰ ਕੇ ਸਾਡੀ ਅਰਥ ਵਿਵਸਥਾ ਨੂੰ ਸਰਗਰਮੀ ਨਾਲ ਨਸ਼ਟ ਕਰ ਰਹੀ ਹੈ। ਇਹ ਨੋਟਬੰਦੀ 2 ਹੈ।'' ਦੱਸਣਯੋਗ ਹੈ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਿਛਲੇ ਕਈ ਹਫ਼ਤਿਆਂ ਤੋਂ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਗਰੀਬਾਂ, ਮਜ਼ਦੂਰਾਂ ਅਤੇ ਐੱਮ.ਐੱਸ.ਐੱਮ.ਈ. ਦੀ ਵਿੱਤੀ ਮਦਦ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਖਾਤਿਆਂ 'ਚ ਅਗਲੇ 6 ਮਹੀਨਿਆਂ ਲਈ 7500 ਰੁਪਏ ਹਰ ਮਹੀਨੇ ਭੇਜੇ ਜਾਣ ਅਤੇ ਤੁਰੰਤ 10 ਹਜ਼ਾਰ ਰੁਪਏ ਦਿੱਤੇ ਜਾਣ।

DIsha

This news is Content Editor DIsha