ਰਾਹੁਲ ਨੇ ਕੋਵਿਡ ਮਹਾਮਾਰੀ ਨੂੰ ''ਮੋਵਿਡ'' ਮਹਾਮਾਰੀ ਕਹਿ ਕੇ ਉਡਾਇਆ PM ਮੋਦੀ ਦਾ ਮਜ਼ਾਕ

Sunday, May 09, 2021 - 10:17 AM (IST)

ਰਾਹੁਲ ਨੇ ਕੋਵਿਡ ਮਹਾਮਾਰੀ ਨੂੰ ''ਮੋਵਿਡ'' ਮਹਾਮਾਰੀ ਕਹਿ ਕੇ ਉਡਾਇਆ PM ਮੋਦੀ ਦਾ ਮਜ਼ਾਕ

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਅਤੇ ਟੀਕਾਕਰਨ ਦੇ ਘੱਟ ਰਹੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਹਮਲਾ ਬੋਲਿਆ। ਰਾਹੁਲ ਨੇ ਕੋਰੋਨਾ ਦੇ ਵੱਧਦੇ ਮਾਮਲਿਆਂ ਅਤੇ ਟੀਕਾਕਰਨ ਦੇ ਘੱਟਦੇ ਅੰਕੜਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕੱਸਦੇ ਹੋਏ ਕਿਹਾ,''ਮੋਦੀ ਹੈ ਤੋ ਮੁਮਕਿਨ ਹੈ।'' ਉਨ੍ਹਾਂ ਨੇ ਕੋਵਿਡ ਮਹਾਮਾਰੀ ਨੂੰ 'ਮੋਵਿਡ ਮਹਾਮਾਰੀ' ਕਹਿ ਕੇ ਸ਼੍ਰੀ ਮੋਦੀ ਦਾ ਮਜ਼ਾਕ ਉਡਾਇਆ ਹੈ।

 

ਇਕ ਹੋਰ ਟਵੀਟ 'ਚ ਉਨ੍ਹਾਂ ਨੇ ਟੀਕਾਕਰਨ ਦੇ ਬਜਟ ਨੂੰ ਲੈ ਕੇ ਵੀ ਸਰਕਾਰ 'ਤੇ ਹਮਲਾ ਕੀਤਾ ਅਤੇ ਕਿਹਾ ਕਿ ਟੀਕਾਕਰਨ ਬਜਟ ਦੀ ਵਰਤੋਂ ਨਹੀਂ ਹੋ ਰਹੀ ਹੈ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਮਹੱਤਵ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਇਸ ਦਾ ਕਾਰਨ ਪ੍ਰਧਾਨ ਮੰਤਰੀ ਦਾ ਅਹਿਮ। ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ 35000 ਕਰੋੜ ਰੁਪਏ ਦੇ ਕੋਰੋਨਾ ਬਜਟ ਦੀ ਵਰਤੋਂ ਨਹੀਂ ਕਰਨ ਲਈ ਸਰਕਾਰ 'ਤੇ ਹਮਲਾ ਕੀਤਾ ਅਤੇ ਕਿਹਾ ਇਹ ਅਪਰਾਧ ਹੈ, ਇਹ ਧੋਖਾ ਹੈ, ਇਹ ਵਿਸ਼ਵਾਸਘਾਤ ਹੈ, 139 ਕਰੋੜ ਦੇਸ਼ ਵਾਸੀਆਂ ਦੇ ਨਾਲ। ਕੀ ਪ੍ਰਧਾਨ ਮੰਤਰੀ ਜਵਾਬ ਦੇਣਗੇ।''

PunjabKesari


author

DIsha

Content Editor

Related News