ਅਰਥ ਵਿਵਸਥਾ ''ਚ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ :  ਰਾਹੁਲ ਗਾਂਧੀ

Tuesday, Aug 04, 2020 - 06:28 PM (IST)

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਆਰਥਿਕ ਹਾਲਾਤ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਹੋਏ ਮੰਗਲਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੀ ਅਰਥ ਵਿਵਸਥਾ 'ਚ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ। ਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਇਕ ਲੇਖ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਅਰਥ ਵਿਵਸਥਾ 'ਚ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ। ਮਾਹੌਲ ਵਿਗੜ ਗਿਆ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਕੋਲ ਨਾ ਤਾਂ ਸਮਝ ਹੈ, ਨਾ ਹੀ ਸਮੱਸਿਆ ਨੂੰ ਠੀਕ ਕਰਨ ਦੀ ਯੋਗਤਾ ਹੈ।'' ਕਾਂਗਰਸ ਨੇਤਾ ਨੇ ਕਿਹਾ ਕਿ ਇਹ ਸਿਰਫ਼ ਸਮੇਂ ਦੀ ਗੱਲ ਹੈ ਕਿ ਕਦੋਂ ਹਰ ਭਾਰਤੀ ਨੂੰ ਇਸ ਸਥਿਤੀ ਬਾਰੇ ਸਮਝ ਆ ਜਾਵੇਗਾ।

PunjabKesari

ਦੱਸਣਯੋਗ ਹੈ ਕਿ ਮਨਮੋਹਨ ਸਿੰਘ ਨੇ ਸੋਮਵਾਰ ਨੂੰ ਅੰਗਰੇਜ਼ੀ ਅਖਬਾਰ 'ਚ ਲਿਖੇ ਇਕ ਲੇਖ 'ਚ ਕਿਹਾ ਸੀ ਕਿ ਅਰਥ ਵਿਵਸਥਾ ਨੂੰ ਪੱਟੜੀ 'ਤੇ ਵਾਪਸ ਲਿਆਉਣ ਲਈ ਪੂਰੀ ਤਾਕਤ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ ਅਤੇ ਅਰਥ ਵਿਵਸਥਾ ਨੂੰ ਪੱਟੜੀ 'ਤੇ ਲਿਆਉਣ ਦਾ ਆਧਾਰ ਪੂਰੇ ਵਿਸ਼ਵਾਸ ਨੂੰ ਬਹਾਲ ਕਰਨਾ ਹੈ। ਉਨ੍ਹਾਂ ਨੇ ਅਰਥ ਵਿਵਸਥਾ ਨੂੰ ਪੱਟੜੀ 'ਤੇ ਲਿਆਉਣ ਦੇ ਸੰਦਰਭ 'ਚ ਕੁਝ ਉਪਾਅ ਵੀ ਸੁਝਾਏ।


DIsha

Content Editor

Related News