ਰਾਸ਼ਟਰੀ ਆਫ਼ਤ ਹੈ ਰੁਜ਼ਗਾਰ ਦੀ ਘਾਟ, ਸਰਕਾਰ ਕਰ ਰਹੀ ਹੈ ਖੋਖਲੇ ਵਾਅਦੇ : ਰਾਹੁਲ ਗਾਂਧੀ

11/05/2020 1:40:51 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ 'ਚ ਰੁਜ਼ਗਾਰ ਦੀ ਘਾਟ ਰਾਸ਼ਟਰੀ ਆਫ਼ਤ ਬਣ ਚੁਕੀ ਹੈ ਪਰ ਕੇਂਦਰ ਸਰਕਾਰ ਸਿਰਫ਼ ਖੋਖਲੇ ਵਾਅਦੇ ਕਰ ਰਹੀ ਹੈ। ਉਨ੍ਹਾਂ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,''ਰੁਜ਼ਗਾਰ ਦੀ ਕਮੀ ਇਕ ਅਜਿਹੀ ਰਾਸ਼ਟਰੀ ਆਫ਼ਤ ਹੈ, ਜੋ ਡੂੰਘੀ ਹੁੰਦੀ ਜਾ ਰਹੀ ਹੈ। ਮੋਦੀ ਸਰਕਾਰ ਸਿਰਫ਼ ਖੋਖਲੇ ਵਾਅਦੇ ਕਰਨਾ ਜਾਣਦੀ ਹੈ, ਹੱਲ ਕਰਨਾ ਨਹੀਂ।'' ਕਾਂਗਰਸ ਨੇਤਾ ਨੇ ਜੋ ਖ਼ਬਰ ਸ਼ੇਅਰ ਕੀਤੀ, ਉਸ 'ਚ ਕਿਹਾ ਗਿਆ ਹੈ ਕਿ ਸਤੰਬਰ ਮਹੀਨੇ ਦੇ ਮੁਕਾਬਲੇ ਅਕਤੂਬਰ ਮਹੀਨੇ 'ਚ ਰੁਜ਼ਗਾਰ ਦੇ ਮੌਕੇ 'ਚ ਕਰੀਬ 60 ਫੀਸਦੀ ਦੀ ਗਿਰਾਵਟ ਆਈ ਹੈ।

PunjabKesari

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੇ ਮਾਲਕ 'ਤੇ ਮਾਣਹਾਨੀ ਦਾ ਦੋਸ਼, ਯੂਟਿਊਬਰ ਵਲੋਂ 3.78 ਲੱਖ ਰੁਪਏ ਦੇਣ ਦਾ ਦਾਅਵਾ

ਰਾਹੁਲ ਨੇ ਬੁੱਧਵਾਰ ਨੂੰ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ 'ਤੇ ਕੋਰੋਨਾ ਵਾਇਰਸ ਆਫ਼ਤ, ਬੇਰੁਜ਼ਗਾਰੀ, ਕਿਸਾਨਾਂ ਅਤੇ ਛੋਟੇ ਵਪਾਰੀਆਂ ਦੀਆਂ ਸਮੱਸਿਆਵਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਕਿਹਾ,''6 ਸਾਲ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਹਰ ਸਾਲ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣਗੇ... ਮਿਲਿਆ? ਨਿਤੀਸ਼ ਨੇ ਕਿਹਾ ਸੀ ਕਿ ਬਿਹਾਰ ਨੂੰ ਬਦਲ ਦੇਵਾਂਗਾ ਪਰ ਕੀ ਬਿਹਾਰ ਬਦਲਿਆ...?'' ਰਾਹੁਲ ਨੇ ਕਿਹਾ,''ਇਨ੍ਹਾਂ ਚੋਣਾਂ 'ਚ ਜੋ ਵੀ ਨੌਜਵਾਨ ਉਨ੍ਹਾਂ ਤੋਂ ਪੁੱਛਦੇ ਹਨ ਕਿ ਸਾਨੂੰ ਰੁਜ਼ਗਾਰ ਕਿਉਂ ਨਹੀਂ ਦਿੱਤਾ ਤਾਂ ਨਿਤੀਸ਼ ਜੀ ਉਨ੍ਹਾਂ ਨੂੰ ਧਮਕਾਉਂਦੇ ਹਨ।''

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹੱਸਦੇ-ਵੱਸਦੇ ਘਰ 'ਚ ਪਏ ਕੀਰਨੇ, ਧਮਾਕੇ ਮਗਰੋਂ ਡਿੱਗਿਆ ਘਰ, ਅਨਾਥ ਹੋਏ ਦੋ ਬੱਚੇ


DIsha

Content Editor

Related News