ਕਿਸਾਨਾਂ ਨਾਲ ਰਾਹੁਲ ਗਾਂਧੀ ਦੀ ''ਦਿਲ ਦੀ ਗੱਲ'', ਬੋਲੇ- ਤੁਹਾਡੀ ਆਵਾਜ਼ ਨਾਲ ਹਿੰਦੁਸਤਾਨ ਹੋਵੇਗਾ ਆਜ਼ਾਦ

09/29/2020 10:51:43 AM

ਨਵੀਂ ਦਿੱਲੀ- ਖੇਤੀਬਾੜੀ ਸੰਬੰਧੀ ਕਾਨੂੰਨਾਂ ਵਿਰੁੱਧ ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲਾਂ ਨੇ ਕੇਂਦਰ ਸਰਕਾਰ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਨੇਤਾਵਾਂ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ। ਇਸੇ ਵਿਰੋਧ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿੱਲ ਨੂੰ ਲੈ ਕੇ ਕਿਸਾਨਾਂ ਦੇ 'ਦਿਲ ਦੀ ਗੱਲ' ਜਾਣੀ। ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਭਰਾਵਾਂ ਦੀ ਆਵਾਜ਼ ਦੇਸ਼ ਨੂੰ ਆਜ਼ਾਦੀ ਦਿਵਾ ਸਕਦੀ ਹੈ।

ਕਾਂਗਰਸ ਪਾਰਟੀ ਨੇ ਮੰਗਲਵਾਰ ਨੂੰ ਰਾਹੁਲ ਗਾਂਧੀ ਅਤੇ ਕਿਸਾਨਾਂ ਦੇ ਦਰਮਿਆਨ ਦੀ ਗੱਲਬਾਤ ਦਾ ਵੀਡੀਓ ਜਾਰੀ ਕੀਤਾ। ਇਸ 'ਚ ਰਾਹੁਲ ਗਾਂਧੀ ਕਿਸਾਨਾਂ ਤੋਂ ਪੁੱਛਦੇ ਹਨ ਕਿ ਤੁਹਾਨੂੰ ਕਿਉਂ ਲੱਗ ਰਿਹਾ ਹੈ ਕਿ ਐੱਮ.ਐੱਸ.ਪੀ. ਚੱਲੀ ਜਾਵੇਗੀ। ਇਸ 'ਤੇ ਕਿਸਾਨ ਕਹਿੰਦੇ ਹਨ ਜੇਕਰ ਖੇਤੀਬਾੜੀ ਕਾਨੂੰਨਾਂ ਨੂੰ ਫਾਇਦਾ ਹੁੰਦਾ ਹੈ ਤਾਂ ਐੱਮ.ਐੱਸ.ਪੀ. ਲਈ ਸਰਕਾਰ ਕਾਨੂੰਨ ਕਿਉਂ ਨਹੀਂ ਬਣਾਉਂਦੀ ਹੈ। ਇਸ ਦੌਰਾਨ ਰਾਹੁਲ ਕਹਿੰਦੇ ਹਨ ਕਿ ਕਿਸਾਨ ਦੀ ਆਵਾਜ਼ ਨਾਲ ਹੀ ਹਿੰਦੁਸਤਾਨ ਆਜ਼ਾਦ ਹੋਇਆ ਅਤੇ ਅੱਜ ਇਕ ਵਾਰ ਫਿਰ ਕਿਸਾਨ ਦੀ ਆਵਾਜ਼ ਨਾਲ ਹਿੰਦੁਸਤਾਨ ਆਜ਼ਾਦ ਹੋਵੇਗਾ।

ਕਾਂਗਰਸ ਨੇਤਾ ਨੇ ਸੋਮਵਾਰ ਨੂੰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਕਿਸਾਨਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਵੇਂ ਜਗ੍ਹਾ ਦਬਾਈ ਗਈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਸੰਬੰਧੀ ਕਾਨੂੰਨ ਸਾਡੇ ਕਿਸਾਨਾਂ ਲਈ ਮੌਤ ਦਾ ਫਰਮਾਨ ਹਨ। ਉਨ੍ਹਾਂ ਦੀ ਆਵਾਜ਼ ਸੰਸਦ ਅਤੇ ਬਾਹਰ ਦੋਹਾਂ ਜਗ੍ਹਾ ਦਬਾਈ ਗਈ। ਇੱਥੇ ਇਸ ਗੱਲ ਦਾ ਸਬੂਤ ਹੈ ਕਿ ਭਾਰਤ 'ਚ ਲੋਕਤੰਤਰ ਖਤਮ ਹੋ ਗਿਆ ਹੈ।


DIsha

Content Editor

Related News