''ਕਾਲੇ ਕਾਨੂੰਨਾਂ'' ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ : ਰਾਹੁਲ
Thursday, Dec 03, 2020 - 02:46 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਦਰਮਿਆਨ ਦੂਜੇ ਦੌਰ ਦੀ ਗੱਲਬਾਤ ਨੂੰ ਲੈ ਕੇ ਟਵੀਟ ਕੀਤਾ। ਰਾਹੁਲ ਨੇ ਕਿਹਾ ਕਿ ਖੇਤੀਬਾੜੀ ਸੰਬੰਧੀ 'ਕਾਲੇ ਕਾਨੂੰਨਾਂ' ਨੂੰ ਪੂਰੀ ਤਰ੍ਹਾਂ ਨਾਲ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਕਰਨਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ। ਉਨ੍ਹਾਂ ਨੇ ਟਵੀਟ ਕੀਤਾ,''ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਪੂਰਨ ਰੂਪ ਨਾਲ ਰੱਦ ਕਰਨ ਤੋਂ ਘੱਟ ਕੁਝ ਵੀ ਸਵੀਕਾਰ ਕਰਨਾ ਭਾਰਤ ਅਤੇ ਉਸ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ ਹੋਵੇਗਾ।''
ਇਹ ਵੀ ਪੜ੍ਹੋ : ਆਖ਼ਰ ਕੋਰੋਨਾ ਵਾਇਰਸ ਦੇ ਟੀਕੇ ਨੂੰ ਲੈ ਕੇ PM ਮੋਦੀ ਦਾ ਰੁਖ਼ ਕੀ ਹੈ : ਰਾਹੁਲ ਗਾਂਧੀ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕਰ ਕੇ ਕਿਹਾ,''ਭਾਜਪਾ ਸਰਕਾਰ ਦੇ ਮੰਤਰੀ ਅਤੇ ਨੇਤਾ ਕਿਸਾਨਾਂ ਨੂੰ ਦੇਸ਼ਧਰੋਹੀ ਬੋਲ ਚੁਕੇ ਹਨ, ਇਸ ਅੰਦੋਲਨ ਦੇ ਪਿੱਛੇ ਅੰਤਰਰਾਸ਼ਟਰੀ ਸਾਜਿਸ਼ ਦੱਸ ਚੁਕੇ ਹਨ। ਇਹ ਵੀ ਕਹਿ ਚੁਕੇ ਹਨ ਕਿ ਅੰਦੋਲਨ ਕਰਨ ਵਾਲੇ ਕਿਸਾਨ ਨਹੀਂ ਲੱਗਦੇ। ਪਰ ਅੱਜ ਗੱਲਬਾਤ 'ਚ ਸਰਕਾਰ ਨੂੰ ਕਿਸਾਨਾਂ ਨੂੰ ਸੁਣਨਾ ਹੋਵੇਗਾ।'' ਉਨ੍ਹਾਂ ਨੇ ਦਾਅਵਾ ਕੀਤਾ,''ਕਿਸਾਨ ਕਾਨੂੰਨ ਦੇ ਕੇਂਦਰ 'ਚ ਕਿਸਾਨ ਹੋਵੇਗਾ ਨਾ ਕਿ ਭਾਜਪਾ ਦੇ ਅਰਬਪਤੀ ਦੋਸਤ।'' ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਪ੍ਰਤੀਨਿਧੀਆਂ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀਆਂ ਦਰਮਿਆਨ ਵੀਰਵਾਰ ਨੂੰ ਅਗਲੇ ਦੌਰ ਦੀ ਗੱਲਬਾਤ ਹੋਣ ਵਾਲੀ ਹੈ।
ਨੋਟ : ਰਾਹੁਲ ਦੇ ਖੇਤੀਬਾੜੀ ਕਾਨੂੰਨਾਂ 'ਤੇ ਕੀਤੇ ਟਵੀਟ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ