ਜਨਤਾ ਮਹਿੰਗਾਈ ਤੋਂ ਪਰੇਸ਼ਾਨ, ਸਰਕਾਰ ਕੁੰਭਕਰਨ ਵਾਂਗ ਸੌਂ ਰਹੀ : ਰਾਹੁਲ ਗਾਂਧੀ
Tuesday, Dec 24, 2024 - 02:39 PM (IST)
ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਕੀਮਤ ਬੇਕਾਬੂ ਹੋ ਰਹੀ ਹੈ ਅਤੇ ਸਰਕਾਰ ਸੌਂ ਰਹੀ ਹੈ। ਰਾਹੁਲ ਨੇ ਸਬਜ਼ੀ ਮੰਡੀ ਜਾ ਕੇ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਮਹਿੰਗਾਈ ਨੂੰ ਕੰਟਰੋਲ ਨਹੀਂ ਕਰ ਪਾ ਰਹੀ ਹੈ, ਜਿਸ ਨਾਲ ਆਮ ਆਦਮੀ ਦਾ ਜੀਵਨ ਕਠਿਨ ਹੋ ਗਿਆ ਹੈ।
ਉਨ੍ਹਾਂ ਕਿਹਾ,''ਲਸਣ ਕਦੇ 40 ਰੁਪਏ ਸੀ, ਅੱਜ 400 ਰੁਪਏ ਹੈ।'' ਵਧਦੀ ਮਹਿੰਗਾਈ ਨੇ ਵਿਗਾੜਿਆ ਆਮ ਆਦਮੀ ਦੀ ਰਸੋਈ ਦਾ ਬਜਟ- ਕੁੰਭਕਰਨ ਦੀ ਨੀਂਦ ਸੌਂ ਰਹੀ ਸਰਕਾਰ।'' ਰਾਹੁਲ ਨੇ ਅੱਗੇ ਕਿਹਾ,''ਆਮ ਜਨਤਾ ਨੂੰ ਆਪਣੀ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਛੋਟੇ-ਛੋਟੇ ਸਮਾਨਾਂ 'ਤੇ ਸਮਝੌਤਾ ਕਰਨਾ ਪੈ ਰਿਹਾ ਹੈ। ਇਸ 'ਤੇ ਰਾਹੁਲ ਨਾਲ ਖੜ੍ਹੀ ਔਰਤ ਨੇ ਕਿਹਾ- ਸੋਨਾ ਸਸਤਾ ਹੋ ਗਿਆ ਪਰ ਲਸਣ ਮਹਿੰਗਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8