ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕੀਤੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦੀ ਮੰਗ

Sunday, Aug 02, 2020 - 01:20 PM (IST)

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੂੰ ਲੈ ਕੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ ਲੋਕਤੰਤਰ ਨੂੰ ਉਸ ਸਮੇਂ ਜ਼ਿਆਦਾ ਨੁਕਸਾਨ ਪਹੁੰਚਦਾ ਹੈ, ਜਦੋਂ ਭਾਰਤ ਸਰਕਾਰ ਗੈਰ-ਕਾਨੂੰਨੀ ਤਰੀਕੇ ਨਾਲ ਸਿਆਸੀ ਦਲਾਂ ਦੇ ਨੇਤਾਵਾਂ ਨੂੰ ਹਿਰਾਸਤ 'ਚ ਲੈਂਦੀ ਹੈ। ਇਹ ਬੇਹੱਦ ਸਹੀ ਸਮਾਂ ਹੈ, ਜਦੋਂ ਮਹਿਬੂਬਾ ਮੁਫ਼ਤੀ ਨੂੰ ਛੱਡਿਆ ਜਾਵੇ। ਰਾਹੁਲ ਗਾਂਧੀ ਦਾ ਇਹ ਟਵੀਟ ਅਜਿਹੇ ਸਮੇਂ ਆਇਆ, ਜਦੋਂ ਮਹਿਬੂਬਾ ਮੁਫ਼ਤੀ ਦੀ ਹਿਰਾਸਤ 'ਚ 3 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਪਿਛਲੇ ਸਾਲ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਹੀ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਹਿਰਾਸਤ 'ਚ ਹੈ। ਹਾਲਾਂਕਿ, ਸਰਕਾਰ ਉਨ੍ਹਾਂ ਦੇ ਪਰਿਵਾਰ ਵਲੋਂ ਉਨ੍ਹਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਕ ਟਵੀਟ ਕੀਤਾ ਹੈ। ਇਸ ਟਵੀਟ 'ਚ ਉਨ੍ਹਾਂ ਨੇ ਮਹਿਬੂਬਾ ਮੁਫ਼ਤੀ ਦੀ ਰਿਹਾਈ ਦੀ ਮੰਗ ਕੀਤੀ ਹੈ।

PunjabKesariਰਾਹੁਲ ਗਾਂਧੀ ਨੇ ਆਪਣੇ ਟਵੀਟ 'ਚ ਲਿਖਿਆ,''ਭਾਰਤ ਦੇ ਲੋਕਤੰਤਰ ਨੂੰ ਉਦੋਂ ਹੋਰ ਨੁਕਸਾਨ ਹੋਇਆ, ਜਦੋਂ ਭਾਰਤ ਸਰਕਾਰ ਗੈਰ-ਕਾਨੂੰਨੀ ਰੂਪ ਨਾਲ ਸਿਆਸੀ ਨੇਤਾਵਾਂ ਨੂੰ ਹਿਰਾਸਤ 'ਚ ਲੈ ਰਹੀ ਸੀ। ਇਹ ਸਹੀ ਸਮਾਂ ਹੈ, ਜਦੋਂ ਮਹਿਬੂਬਾ ਮੁਫ਼ਤੀ ਨੂੰ ਰਿਹਾਅ ਕੀਤਾ ਜਾਵੇ।'' ਇਹ ਕੋਈ ਪਹਿਲਾ ਮੌਕਾ ਨਹੀਂ ਹੈ, ਜਦੋਂ ਕਾਂਗਰਸ ਨੇਤਾ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤ-ਚੀਨ ਦਰਮਿਆਨ ਤਣਾਅ, ਕੋਰੋਨਾ ਆਫ਼ਤ ਅਤੇ ਅਰਥ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੇ ਰਵੱਈਏ 'ਤੇ ਸਵਾਲ ਚੁੱਕੇ ਹਨ।


DIsha

Content Editor

Related News