ਕਾਂਗਰਸ ਨੇ ਰਾਹੁਲ ਗਾਂਧੀ ਦੀ ਮਜ਼ਦੂਰਾਂ ਨਾਲ ਮੁਲਾਕਾਤ ''ਤੇ ਡਾਕੂਮੈਂਟਰੀ ਜਾਰੀ ਕੀਤੀ

Saturday, May 23, 2020 - 12:06 PM (IST)

ਨਵੀਂ ਦਿੱਲੀ- ਕਾਂਗਰਸ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਵਾਸੀ ਮਜ਼ਦੂਰਾਂ ਨਾਲ ਪਿਛਲੇ ਦਿਨੀਂ ਹੋਏ ਮੁਲਾਕਾਤ 'ਤੇ ਇਕ ਡਾਕੂਮੈਂਟਰੀ (ਦਸਤਾਵੇਜ਼ੀ) ਸ਼ਨੀਵਾਰ ਨੂੰ ਜਾਰੀ ਕੀਤੀ। ਜਿਸ 'ਚ ਰਾਹੁਲ ਗਾਂਧੀ ਨੇ ਕੋਰੋਨਾ ਵਾਇਰਸ ਮਹਾਮਾਰੀ 'ਚ ਮੁਸ਼ਕਲ ਦਾ ਸਾਹਮਣਾ ਕਰ ਰਹੇ ਕਰੋੜਾਂ ਪਰਿਵਾਰਾਂ ਲਈ ਨਿਆਂ ਦੀ ਮੰਗ ਕਰਦੇ ਹੋਏ ਹਰੇਕ ਨੂੰ 7500 ਰੁਪਏ ਦੇਣ ਦੀ ਪੈਰਵੀ ਕੀਤੀ ਹੈ। ਕਾਂਗਰਸ ਅਤੇ ਰਾਹੁਲ ਗਾਂਧੀ ਦੇ ਵੱਖ-ਵੱਖ ਸੋਸ਼ਲ ਮੀਡੀਆ ਮੰਚ 'ਤੇ ਇਸ ਡਾਕੂਮੈਂਟਰੀ ਨੂੰ ਜਾਰੀ ਕੀਤਾ ਗਿਆ। ਰਾਹੁਲ ਦੀ ਆਵਾਜ਼ 'ਚ ਇਸ ਡਾਕੂਮੈਂਟਰੀ 'ਚ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਬਿਆਨ ਕੀਤਾ ਗਿਆ ਹੈ।

 

ਉਨ੍ਹਾਂ ਨੇ ਕਰੀਬ 17 ਮਿੰਟ ਦੀ ਇਸ ਡਾਕੂਮੈਂਟਰੀ 'ਚ ਲਾਕਡਾਊਨ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ ਦਰਦ ਨੂੰ ਦਿਖਾਇਆ ਹੈ। ਦੱਸਣਯੋਗ ਹੈ ਕਿ ਲਾਕਡਾਊਨ ਕਾਰਨ ਟਰੇਨ ਅਤੇ ਬੱਸਾਂ ਦੇ ਬੰਦ ਹੋਣ ਤੋਂ ਬਾਅਦ ਪ੍ਰਵਾਸੀ ਮਜ਼ਦੂਰ ਪੈਦਲ ਹੀ ਆਪਣੇ-ਆਪਣੇ ਘਰਾਂ ਨੂੰ ਨਿਕਲ ਪਏ ਸਨ। ਵੱਖ-ਵੱਖ ਥਾਂਵਾਂ 'ਤੇ ਹੋਏ ਹਾਦਸਿਆਂ 'ਚ ਕਈ ਮਜ਼ਦੂਰਾਂ ਦੀ ਮੌਤ ਵੀ ਹੋ ਗਈ। ਇਸ ਡਾਕੂਮੈਂਟਰੀ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਗਰੀਬਾਂ ਅਤੇ ਮਜ਼ਦੂਰਾਂ ਨੂੰ ਨਿਆਂ ਦਿੱਤਾ ਜਾਵੇ ਅਤੇ ਦੇਸ਼ ਦੇ ਆਰਥਿਕ ਰੂਪ ਨਾਲ ਕਮਜ਼ੋਰ 13 ਕਰੋੜ ਪਰਿਵਾਰਾਂ 'ਚੋਂ ਹਰੇਕ ਨੂੰ 7500 ਰੁਪਏ ਦੀ ਮਦਦ ਦਿੱਤੀ ਜਾਵੇ। ਰਾਹੁਲ ਗਾਂਧੀ ਨੇ 16 ਮਈ ਨੂੰ ਦਿੱਲੀ ਦੇ ਸੁਖਦੇਵ ਵਿਹਾਰ ਫਲਾਈਓਵਰ ਕੋਲ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਫੁੱਟਪਾਥ 'ਤੇ ਮਜ਼ਦੂਰਾਂ ਨਾਲ ਬੈਠ ਕੇ ਗੱਲ ਕੀਤੀ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਰਹਿਣ ਵਾਲੇ ਇਨ੍ਹਾਂ ਮਜ਼ਦੂਰਾਂ ਦਾ ਦੁਖ ਦਰਦ ਸਾਂਝਾ ਕੀਤਾ ਸੀ ਅਤੇ ਘਰ ਭੇਜਣ ਦਾ ਇੰਤਜ਼ਾਮ ਕਰਵਾਇਆ ਸੀ। ਇਹ ਮਜ਼ਦੂਰ ਹਰਿਆਣਾ ਦੇ ਅੰਬਾਲਾ ਤੋਂ ਪੈਦਲ ਤੁਰ ਕੇ ਆਪਣੇ ਪਿੰਡ ਜਾ ਰਹੇ ਸਨ।


DIsha

Content Editor

Related News