ਮੋਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ''ਅਨਲੌਕ'' ਕਰ ਦਿੱਤੀਆਂ ਹਨ : ਰਾਹੁਲ
Wednesday, Jun 24, 2020 - 02:54 PM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਲਗਾਤਾਰ ਵਾਧੇ ਨੂੰ ਲੈ ਕੇ ਬੁੱਧਵਾਰ ਨੂੰ ਨਰਿੰਦਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਅਤੇ ਪੈਟਰੋਲੀਅਮ ਉਤਪਾਦਾਂ ਦੀ ਕੀਮਤ ਨੂੰ 'ਅਨਲੌਕ' ਕਰ ਦਿੱਤਾ ਹੈ। ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਅਤੇ ਪੈਟਰੋਲ-ਡੀਜ਼ਲ ਦੀ ਕੀਮਤ ਵਧਣ ਨਾਲ ਜੁੜਿਆ ਇਕ ਗਰਾਫ਼ ਸ਼ੇਅਰ ਕਰਦੇ ਹੋਏ ਟਵੀਟ ਕੀਤਾ,''ਮੋਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਅਨਲੌਕ' ਕਰ ਦਿੱਤੀਆਂ ਹਨ।''
ਸਰਕਾਰੀ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਮੁੱਲ ਦੇ ਸੰਬੰਧ 'ਚ ਨੋਟੀਫਿਕੇਸ਼ਨ ਅਨੁਸਾਰ 17 ਦਿਨ ਤੱਕ ਲਗਾਤਾਰ ਵਾਧੇ ਤੋਂ ਬਾਅਦ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਨਹੀਂ ਵਧਾਈਆਂ ਗਈਆਂ ਹਨ। ਉੱਥੇ ਹੀ ਡੀਜ਼ਲ ਕੀਮਤਾਂ 'ਚ ਦੇਸ਼ ਭਰ 'ਚ 48 ਪੈਸੇ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ 'ਚ ਹੁਣ ਡੀਜ਼ਲ ਦੀ ਕੀਮਤ 79.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ ਪੈਟਰੋਲ ਦੀ ਕੀਮਤ 79.76 ਰੁਪਏ ਪ੍ਰਤੀ ਲੀਟਰ ਹੈ।