ਰਾਹੁਲ ਤੋਂ ਬਾਅਦ ਹੁਣ ਪ੍ਰਿਯੰਕਾ ਗਾਂਧੀ ਨੇ ਕੀਤੀ ਸੈਫੁਦੀਨ ਸੋਜ ਦੀ ਰਿਹਾਈ ਦੀ ਮੰਗ

08/06/2020 3:57:17 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਬਾਅਦ ਹੁਣ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਪਾਰਟੀ ਦੇ ਸੀਨੀਅਰ ਨੇਤਾ ਸੈਫੁਦੀਨ ਸੋਜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ 'ਚ ਤਾਨਾਸ਼ਾਹੀ 'ਤੇ ਉਤਰ ਆਈ ਹੈ, ਉੱਥੇ ਲੋਕਤੰਤਰ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਨੇਤਾਵਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ। ਸਰਕਾਰ ਨੂੰ ਨਜ਼ਰਬੰਦ ਕੀਤੇ ਗਏ ਸ਼੍ਰੀ ਸੋਜ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ। 

PunjabKesariਉਨ੍ਹਾਂ ਨੇ ਕਿਹਾ,''ਸੈਫੁਦੀਨ ਸੋਜ ਸਾਹਿਬ ਨੇ ਭਾਰਤੀ ਲੋਕਤੰਤਰ ਦੀਆਂ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ 'ਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨਾਲ ਕੈਦੀ ਵਰਗਾ ਰਵੱਈਆ ਕਰ ਕੇ ਭਾਜਪਾ ਸਰਕਾਰ ਲੋਕਤੰਤਰ ਨੂੰ ਕੁਚਲ ਰਹੀ ਹੈ। ਜੰਮੂ-ਕਸ਼ਮੀਰ 'ਚ ਇਕ ਸਾਲ ਤੋਂ ਤਾਨਾਸ਼ਾਹੀ ਕਾਇਮ ਹੈ। ਮੈਂ ਸਰਕਾਰ ਨੂੰ ਯਾਦ ਦਿਵਾਉਣਾ ਚਾਹੁੰਦੀ ਹਾਂ ਕਿ ਭਾਰਤ ਇਕ ਲੋਕਤੰਤਰਾਤਮਕ ਗਣਰਾਜ ਹੈ।'' ਪਿਛਲੇ ਹਫ਼ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਕਿਹਾ ਸੀ ਕਿ ਜੰਮੂ-ਕਸ਼ਮੀਰ 'ਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਉੱਥੇ ਨੇਤਾਵਾਂ ਨੂੰ ਨਜ਼ਰਬੰਦ ਕਰ ਕੇ ਰੱਖਿਆ ਗਿਆ ਹੈ। ਹਾਲਾਂਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਹਾਈ ਕੋਰਟ 'ਚ ਇਕ ਹਲਫਨਾਮਾ ਦਾਇਰ ਕਰ ਕੇ ਕਿਹਾ ਸੀ ਕਿ ਸ਼੍ਰੀ ਸੋਜ ਨੂੰ ਨਾ ਕਦੇ ਹਿਰਾਸਤ 'ਚ ਲਿਆ ਗਿਆ ਅਤੇ ਨਾ ਹੀ ਘਰ 'ਚ ਨਜ਼ਰਬੰਦ ਕਰ ਕੇ ਰੱਖਿਆ ਗਿਆ ਹੈ।


DIsha

Content Editor

Related News