ਕਾਂਗਰਸ ਨੂੰ IT ਵਿਭਾਗ ਤੋਂ ਮਿਲਿਆ 1,823 ਕਰੋੜ ਰੁਪਏ ਦਾ ਇਕ ਹੋਰ ਨਵਾਂ ਨੋਟਿਸ

Friday, Mar 29, 2024 - 05:57 PM (IST)

ਕਾਂਗਰਸ ਨੂੰ IT ਵਿਭਾਗ ਤੋਂ ਮਿਲਿਆ 1,823 ਕਰੋੜ ਰੁਪਏ ਦਾ ਇਕ ਹੋਰ ਨਵਾਂ ਨੋਟਿਸ

ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ਵਿਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ 'ਤੇ 'ਟੈਕਸ ਅੱਤਵਾਦ' ਰਾਹੀਂ ਹਮਲਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :     Bank Holiday : ਕੱਲ੍ਹ ਸ਼ੁੱਕਰਵਾਰ ਨੂੰ ਬੰਦ ਰਹਿਣਗੇ ਬੈਂਕ, ਸ਼ਨੀਵਾਰ-ਐਤਵਾਰ ਹੋਵੇਗਾ ਕੰਮਕਾਜ, ਜਾਣੋ ਵਜ੍ਹਾ

ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਜਿਨ੍ਹਾਂ ਮਾਪਦੰਡਾਂ 'ਤੇ ਜੁਰਮਾਨੇ ਦੇ ਨੋਟਿਸ ਦਿੱਤੇ ਗਏ ਹਨ, ਉਨ੍ਹਾਂ ਦੇ ਆਧਾਰ 'ਤੇ ਕਾਂਗਰਸ ਨੂੰ ਭਾਰਤੀ ਜਨਤਾ ਪਾਰਟੀ ਤੋਂ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦੀ ਮੰਗ ਕਰਨੀ ਚਾਹੀਦੀ ਹੈ। ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, "ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।"

ਇਹ ਵੀ ਪੜ੍ਹੋ :      ਮੰਡੀ ਹਲਕੇ ਤੋਂ ਚੋਣ ਲੜੇਗੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ, ਜਾਣੋ ਕਿੰਨੀ ਜਾਇਦਾਦ ਦੀ ਹੈ ਮਾਲਕਣ

ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਆਰਥਿਕ ਤੌਰ ’ਤੇ ਕਮਜ਼ੋਰ ਹੋ ਰਹੀ ਹੈ। ਮਾਕਨ ਨੇ ਕਿਹਾ ਕਿ ਇਹ ਸਭ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਰਾਬਰ ਮੌਕੇ ਭਾਵ ਲੈਵਲ ਪਲੇਇੰਗ ਫੀਲਡ  ਨੂੰ ਤਬਾਹ ਕਰਨ ਲਈ ਕੀਤਾ ਜਾ ਰਿਹਾ ਹੈ। ਇਨਕਮ ਟੈਕਸ ਅਧਿਕਾਰੀਆਂ ਵੱਲੋਂ 210 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਅਤੇ ਉਸਦੇ ਬੈਂਕ ਖਾਤਿਆਂ ਨੂੰ 'ਫ੍ਰੀਜ਼' ਕਰਨ ਕਾਰਨ ਕਾਂਗਰਸ ਪਹਿਲਾਂ ਹੀ ਫੰਡ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ। ਪਾਰਟੀ ਨੂੰ ਇਸ ਮਾਮਲੇ ਵਿੱਚ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਉਹ ਜਲਦੀ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।

ਪਾਰਟੀ ਨੇ ਭਾਜਪਾ 'ਤੇ 19 ਅਪ੍ਰੈਲ ਤੋਂ ਸ਼ੁਰੂ ਹੋ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਅਤੇ ਟੈਕਸ ਅਧਿਕਾਰੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।

ਇਹ ਵੀ ਪੜ੍ਹੋ :    Elon Musk ਨੇ ਕੀਤਾ ਵੱਡਾ ਐਲਾਨ, ਹੁਣ ਇਨ੍ਹਾਂ X ਯੂਜ਼ਰਸ ਨੂੰ ਮੁਫਤ 'ਚ ਮਿਲੇਗਾ Blue Tick

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News