ਕਾਂਗਰਸ ਨੇ 8ਵੀਂ ਸੂਚੀ ਕੀਤੀ ਜਾਰੀ, 14 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
Wednesday, Mar 27, 2024 - 11:01 PM (IST)

ਨੈਸ਼ਨਲ ਡੈਸਕ - ਕਾਂਗਰਸ ਨੇ ਅੱਜ ਲੋਕ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ ਕਰਦਿਆਂ 14 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਪਾਰਟੀ ਨੇ ਝਾਰਖੰਡ, ਮੱਧ ਪ੍ਰਦੇਸ਼, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਵੱਲੋਂ ਜਿਨ੍ਹਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।