ਦਿੱਲੀ ਵਿਧਾਨ ਸਭਾ ਚੋਣਾਂ : ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ''ਚ ਨਵਜੋਤ ਸਿੱਧੂ ਵੀ ਸ਼ਾਮਲ

Wednesday, Jan 22, 2020 - 07:01 PM (IST)

ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਕਾਂਗਰਸ ਨੇ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੀ ਹੈ। ਇਸ ਲਿਸਟ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਸ਼ਤਰੂਘਨ ਸਿਨਹਾ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਵਾਡਰਾ, ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਨੇਤਾਵਾਂ ਦੇ ਨਾਂ ਸ਼ਾਮਲ ਹਨ। 
ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਸਿੱਧੂ ਦਾ ਲਿਸਟ ’ਚ ਨਾਂ ਸ਼ਾਮਲ ਹੋਣਾ ਇਸ ਲਈ ਹੈਰਾਨੀ ਭਰਿਆ ਹੈ, ਕਿਉਂਕਿ ਉਹ ਕਾਫੀ ਸਮੇਂ ਤੋਂ ਸਰਗਰਮ ਨਹੀਂ ਹਨ। ਲਿਸਟ ’ਚ ਸਭ ਤੋਂ ਉੱਪਰ ਸੋਨੀਆ ਗਾਂਧੀ ਦਾ ਨਾਂ ਹੈ ਅਤੇ ਫਿਰ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਦਾ ਨਾਂ ਹੈ। ਲਿਸਟ ਦੇ 22 ਨੰਬਰ ’ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਹੈ। 

PunjabKesari

ਦੱਸਣਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ 8 ਫਰਵਰੀ 2020 ਨੂੰ ਹੋਣੀਆਂ ਹਨ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਚੋਣਾਵੀ ਦੰਗਲ 'ਚ ਉਤਰਨਗੇ। ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਦਿੱਲੀ ਦੇ ਚੋਣਾਵੀ ਦੰਗਲ 'ਚ ਜਿੱਤ ਲਈ ਪੂਰੀ ਵਾਹ ਲਾਉਣ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।


Tanu

Content Editor

Related News