ਕਾਂਗਰਸ ਵੱਲੋਂ ਹਿਮਾਚਲ ਚੋਣਾਂ ਲਈ ਮੈਨੀਫੈਸਟੋ ਜਾਰੀ, 10 ਕਰੋੜ ‘ਸਟਾਰਟਅੱਪ ਫੰਡ’ ਸਮੇਤ ਕੀਤੇ ਕਈ ਵਾਅਦੇ
Saturday, Nov 05, 2022 - 05:48 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ 'ਚ 12 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ਨੀਵਾਰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਮੌਜੂਦਗੀ 'ਚ ਆਪਣਾ ਮੈਨੀਫੈਸਟੋ ਜਾਰੀ ਕੀਤਾ। ਪਾਰਟੀ ਨੇ ਹਰ ਹਲਕੇ 'ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 300 ਯੂਨਿਟ ਮੁਫ਼ਤ ਬਿਜਲੀ ਅਤੇ 10 ਕਰੋੜ ‘ਸਟਾਰਟਅੱਪ ਫੰਡ’ ਦੇਣ ਦਾ ਵਾਅਦਾ ਕੀਤਾ ਹੈ। ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਰਾਜੀਵ ਸ਼ੁਕਲਾ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਅਤੇ ਏ. ਆਈ. ਸੀ. ਸੀ. ਦੇ ਸਕੱਤਰ ਤੇਜਿੰਦਰ ਪਾਲ ਬਿੱਟੂ ਅਤੇ ਮਨੀਸ਼ ਚਤਰਥ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਹਰ ਸਾਲ 2 ਕਰੋੜ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਹੋਇਆ, ਮੋਦੀ ਚੁੱਪ ਕਿਉਂ ਹਨ : ਮਲਿਕਾਰਜੁਨ ਖੜਗੇ
ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਧਨੀਰਾਮ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ’ਚ ਨਾਕਾਮ ਰਹੀ ਹੈ । ਪੰਜ ਸਾਲ ਪਹਿਲਾਂ ਕੀਤੇ ਆਪਣੇ ਵਾਅਦੇ ਉਹ ਪੂਰੇ ਨਹੀਂ ਕਰ ਸਕੀ। ਇਹ ਸਿਰਫ਼ ਚੋਣ ਮੈਨੀਫੈਸਟੋ ਨਹੀਂ ਸਗੋਂ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਤਿਆਰ ਕੀਤਾ ਗਿਆ ਦਸਤਾਵੇਜ਼ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ