ਕਾਂਗਰਸ ਨੂੰ ਚੋਣਾਂ ਸਮੇਂ ਹੀ ਪਿੰਡਾਂ, ਗਰੀਬਾਂ ਤੇ ਕਿਸਾਨਾਂ ਦੀ ਯਾਦ ਆਉਂਦੀ ਹੈ: PM ਮੋਦੀ

Sunday, Feb 11, 2024 - 04:53 PM (IST)

ਕਾਂਗਰਸ ਨੂੰ ਚੋਣਾਂ ਸਮੇਂ ਹੀ ਪਿੰਡਾਂ, ਗਰੀਬਾਂ ਤੇ ਕਿਸਾਨਾਂ ਦੀ ਯਾਦ ਆਉਂਦੀ ਹੈ: PM ਮੋਦੀ

ਝਾਬੂਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਦਿਵਾਸੀਆਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ, ਜਦਕਿ ਵਿਰੋਧੀ ਧਿਰ ਕਾਂਗਰਸ ਨੂੰ ਚੋਣਾਂ ਦੇ ਸਮੇਂ ਹੀ ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਦੀ ਯਾਦ ਆਉਂਦੀ ਹੈ। ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਝਾਬੂਆ ਜ਼ਿਲ੍ਹੇ 'ਚ ਆਦਿਵਾਸੀ ਭਾਈਚਾਰੇ ਦੇ ਲੋਕਾਂ ਦੀ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਕੁਝ ਮਹੀਨਿਆਂ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਮੱਧ ਪ੍ਰਦੇਸ਼ ਦਾ ਇਹ ਪਹਿਲਾ ਦੌਰਾ ਹੈ। 

ਇਹ ਵੀ ਪੜ੍ਹੋ- ਹੁਣ 13 ਖੇਤਰੀ ਭਾਸ਼ਾਵਾਂ 'ਚ ਹੋਵੇਗੀ ਕਾਂਸਟੇਬਲ ਭਰਤੀ ਪ੍ਰੀਖਿਆ, ਪੰਜਾਬੀ ਭਾਸ਼ਾ ਨੂੰ ਵੀ ਕੀਤਾ ਸ਼ਾਮਲ

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਨੂੰ ਚੋਣਾਂ ਵੇਲੇ ਹੀ ਯਾਦ ਆਉਂਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਕਾਂਗਰਸ ਸੱਤਾ 'ਚ ਹੁੰਦੀ ਹੈ ਤਾਂ ਇਹ ਲੋਕਾਂ ਨੂੰ ਲੁੱਟਦੀ ਹੈ ਅਤੇ ਜਦੋਂ ਸੱਤਾ ਤੋਂ ਬਾਹਰ ਹੁੰਦੀ ਹੈ ਤਾਂ ਇਹ ਲੋਕਾਂ ਨੂੰ ਲੜਵਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਲੁੱਟ ਅਤੇ ਵੰਡ ਕਾਂਗਰਸ ਦੀ ਆਕਸੀਜਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਵੀ ਹੁਣ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦਾ ਸਮਰਥਨ ਕਰ ਰਹੇ ਹਨ। ਉਹ ਕਹਿ ਰਹੇ ਹਨ 'ਇਸ ਵਾਰ 400 ਪਾਰ' ਕਰ ਜਾਵੇਗਾ।

ਇਹ ਵੀ ਪੜ੍ਹੋ- 'ਝਾੜੂ' ਨੂੰ ਦਿਓ 13 ਦੀਆਂ 13 ਸੀਟਾਂ, ਤੁਹਾਡਾ ਇਕ ਵੀ ਕੰਮ ਨਹੀਂ ਰੁਕੇਗਾ: CM ਕੇਜਰੀਵਾਲ

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਜਪਾ ਦਾ ‘ਕਮਲ’ ਚਿੰਨ੍ਹ ਲੋਕ ਸਭਾ ਚੋਣਾਂ ਵਿਚ 370 ਤੋਂ ਵੱਧ ਸੀਟਾਂ ਜਿੱਤੇਗਾ। ਮੈਂ ਝਾਬੂਆ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਨਹੀਂ ਸਗੋਂ ਤੁਹਾਡੇ ਸੇਵਕ ਵਜੋਂ ਆਇਆ ਹਾਂ। ਮੱਧ ਪ੍ਰਦੇਸ਼ ਵਿਚ ਸਾਡੀ ਡਬਲ ਇੰਜਣ ਵਾਲੀ ਸਰਕਾਰ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵੋਟਰਾਂ ਨੂੰ ਭਾਜਪਾ ਨੂੰ 370 ਲੋਕ ਸਭਾ ਸੀਟਾਂ ਜਿੱਤਣ ਲਈ ਪਿਛਲੀਆਂ ਚੋਣਾਂ ਦੇ ਮੁਕਾਬਲੇ ਹਰੇਕ ਬੂਥ 'ਤੇ 370 ਵਾਧੂ ਵੋਟਾਂ ਯਕੀਨੀ ਬਣਾਉਣ ਲਈ ਕਿਹਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News