ਕਾਂਗਰਸ ਨੇ ਹਿਮਾਚਲ ''ਚ ''ਕਰਾਸ ਵੋਟਿੰਗ'' ਕਰਨ ਵਾਲੇ ਸੁਧੀਰ ਸ਼ਰਮਾ ਨੂੰ ਸਕੱਤਰ ਅਹੁਦੇ ਤੋਂ ਹਟਾਇਆ

Wednesday, Mar 06, 2024 - 02:43 PM (IST)

ਨਵੀਂ ਦਿੱਲੀ- ਕਾਂਗਰਸ ਨੇ ਹਿਮਾਚਲ ਪ੍ਰਦੇਸ਼ 'ਚ ਰਾਜ ਸਭਾ ਦੀਆਂ ਚੋਣਾਂ 'ਚ ਭਾਜਪਾ ਦੇ ਪੱਖ ਵਿਚ ਕਰਾਸ ਵੋਟਿੰਗ ਕਰਨ ਵਾਲੇ 6 ਵਿਧਾਇਕਾਂ ਵਿਚੋਂ ਇਕ ਸੁਧੀਰ ਸ਼ਰਮਾ ਨੂੰ ਬੁੱਧਵਾਰ ਨੂੰ ਪਾਰਟੀ ਦੇ ਸਕੱਤਰ ਅਹੁਦੇ ਤੋਂ ਹਟਾ ਦਿੱਤਾ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੁਧੀਰ ਸ਼ਰਮਾ ਨੂੰ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਅਹੁਦੇ ਤੋਂ ਤੁਰੰਤ ਪ੍ਰਭਾਵ ਤੋਂ ਹਟਾ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਨਾਲ ਸਬੰਧ ਰੱਖਣ ਵਾਲੇ ਸ਼ਰਮਾ ਪ੍ਰਦੇਸ਼ ਦੇ ਸੀਨੀਅਰ ਨੇਤਾਵਾਂ ਵਿਚ ਸ਼ੁਮਾਰ ਕੀਤੇ ਜਾਂਦੇ ਹਨ। ਹਾਲ ਹੀ ਵਿਚ ਉਨ੍ਹਾਂ ਨੂੰ ਅਤੇ 5 ਹੋਰ ਵਿਧਾਇਕਾਂ ਨੂੰ ਅਯੋਗ ਠਹਿਰਾਇਆ ਗਿਆ।

ਇਹ ਵੀ ਪੜ੍ਹੋ- ਇਹ ਹੈ ਸਾਡੇ ਦੇਸ਼ ਦਾ ਭਵਿੱਖ! ਜਾਨ ਜ਼ੋਖਮ 'ਚ ਪਾ ਕੇ ਪਰਚੀਆਂ ਜ਼ਰੀਏ ਵਿਦਿਆਰਥੀਆਂ ਨੂੰ ਕਰਵਾਈ ਨਕਲ

ਦੱਸ ਦੇਈਏ ਕਿ ਹਿਮਾਚਲ 'ਚ ਪਿਛਲੇ ਦਿਨੀਂ ਰਾਜ ਸਭਾ ਦੀ ਇਕਮਾਤਰ ਸੀਟ ਲਈ ਪਈਆਂ ਵੋਟਾਂ ਵਿਚ ਕਾਂਗਰਸ ਦੇ 6  ਵਿਧਾਇਕਾਂ ਵਲੋਂ ਕਰਾਸ ਵੋਟਿੰਗ ਕੀਤੇ ਜਾਣ ਮਗਰੋਂ ਭਾਜਪਾ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਸ ਤੋਂ ਬਾਅਦ ਸੂਬੇ ਵਿਚ ਸਿਆਸੀ ਸੰਕਟ ਪੈਦਾ ਹੋ ਗਿਆ ਸੀ। ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਬੀਤੇ ਵੀਰਵਾਰ ਨੂੰ ਇਨ੍ਹਾਂ 6 ਵਿਧਾਇਕਾਂ ਨੂੰ ਅਯੋਗ ਐਲਾਨ ਕਰ ਦਿੱਤਾ। ਵਿਧਾਇਕਾਂ ਨੇ ਸਦਨ ਵਿਚ ਵਿੱਤੀ ਬਿੱਲ 'ਤੇ ਸਰਕਾਰ ਦੇ ਪੱਖ ਵਿਚ ਵੋਟਿੰਗ ਕਰਨ ਦੇ ਪਾਰਟੀ ਵ੍ਹਿਪ ਦਾ ਉਲੰਘਣ ਕੀਤਾ ਸੀ।

ਇਹ ਵੀ ਪੜ੍ਹੋ- PM ਮੋਦੀ ਵਲੋਂ ਦੇਸ਼ ਦੀ ਪਹਿਲੀ 'ਅੰਡਰਵਾਟਰ ਮੈਟਰੋ' ਦਾ ਉਦਘਾਟਨ, ਬੱਚਿਆਂ ਨਾਲ ਕੀਤਾ ਸਫ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


Tanu

Content Editor

Related News