ਟਰੰਪ ਦੇ ਵਿਵਾਦਿਤ ਬਿਆਨ ''ਤੇ ਕਾਂਗਰਸ ਨੇ ਮੰਗਿਆ ਮੋਦੀ ਤੋਂ ਜਵਾਬ

07/23/2019 12:02:05 AM

ਨਵੀਂ ਦਿੱਲੀ (ਵੈੱਬ ਡੈਸਕ) — ਅਮਰੀਕੀ ਰਾਸ਼ਟਰਪਤੀ ਦੇ ਡੋਨਾਲਡ ਟਰੰਪ ਦੇ ਵਿਵਾਦਿਤ ਬਿਆਨ 'ਤੇ ਕਾਂਗਰਸੀ ਬੁਲਾਰੇ ਰਣਦੀਪ ਸੁਰਜ਼ੇਵਾਲਾ ਨੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਜਵਾਬ ਦੇਣ ਦੀ ਮੰਗ ਕੀਤੀ ਹੈ। ਰਣਦੀਪ ਸੁਰਜ਼ੇਵਾਲਾ ਨੇ ਟਵੀਟ ਕਰ ਕੇ ਲਿਖਿਆ ਕਿ ਕਸ਼ਮੀਰ ਮੁੱਦੇ 'ਤੇ ਅਮਰੀਕਾ ਤੋਂ ਵਿਚੋਲਗੀ ਦੀ ਮੰਗ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀਆਂ ਨਾਲ ਧੋਖਾ ਕੀਤਾ ਹੈ। ਟ੍ਰੰਪ ਦੇ ਇਸ ਬਿਆਨ ਬਾਰੇ ਮੋਦੀ ਨੂੰ ਜਵਾਬ ਦੇਣਾ ਚਾਹੀਦਾ ਹੈ। 
PunjabKesari
ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਮੁਲਾਕਾਤ ਦੌਰਾਨ ਕਸ਼ਮੀਰ ਮੁੱਦੇ 'ਤੇ ਗੱਲ ਕਰਦਿਆਂ ਕਿਹਾ ਸੀ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮਸਲੇ 'ਤੇ ਵਿਚੋਲਗੀ ਕਰਨ ਲਈ ਕਿਹਾ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਨੂੰ ਕਸ਼ਮੀਰ ਮਸਲੇ 'ਤੇ ਦਖਲ ਦੇਣ ਦੀ ਅਪੀਲ ਕੀਤੀ ਸੀ, ਜਿਸ ਦੇ ਜਵਾਬ 'ਚ ਟਰੰਪ ਨੇ ਇਹ ਜਵਾਬ ਦਿੱਤਾ ਸੀ।


satpal klair

Content Editor

Related News