ਜੰਮੂ-ਕਸ਼ਮੀਰ ਸਰਕਾਰ ਨੇ ਮਾਤਾ ਵੈਸ਼ਣੋ ਦੇਵੀ ਦੇ ਭਗਤਾਂ ਨਾਲ ਕੀਤਾ ਖਿਲਵਾੜ
Monday, Sep 07, 2015 - 06:09 PM (IST)

ਨਵੀਂ ਦਿੱਲੀ- ਕਾਂਗਰਸ ਨੇ ਜੰਮੂ-ਕਸ਼ਮੀਰ ਦੀ ਭਾਜਪਾ-ਪੀਡੀਪੀ ਸਰਕਾਰ ਵਲੋਂ ਵੈਸ਼ਣੋ ਦੇਵੀ ਜਾਣ ਵਾਲੇ ਭਗਤਾਂ ''ਤੇ ਮੁਗਲ ਸ਼ਾਸਕਾਂ ਵਾਂਗ ਜਜ਼ੀਆ ਟੈਕਸ ਲਾਉਣ ਦਾ ਦੋਸ਼ ਲਾਇਆ ਹੈ। ਕਾਂਗਰਸ ਬੁਲਾਰੇ ਅਭਿਸ਼ੇਕ ਮਨੂੰ ਸਿੰਘਣੀ ਨੇ ਇੱਥੇ ਪਾਰਟੀ ਦੀ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਜੰਮੂ-ਕਸ਼ਮੀਰ ''ਚ ਭਾਜਪਾ ਪਾਰਟੀ ਅਤੇ ਪੀਪਲਜ਼ ਡੇਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਗਠਜੋੜ ਸਰਕਾਰ ਨੇ ਹੈਲੀਕਾਪਟਰ ਤੋਂ ਮਾਤਾ ਵੈਸ਼ਣੋ ਦੇਵੀ ਲਈ ਜਾਣ ਵਾਲੇ ਯਾਤਰੀਆਂ ''ਤੇ 12.5 ਫੀਸਦੀ ਟੈਕਸ ਲਾਉਣ ਦਾ ਐਲਾਨ ਕੀਤਾ ਹੈ।
ਇਸ ਟੈਕਸ ਨੂੰ ਜਜ਼ੀਆ ਕਰਾਰ ਦਿੰਦੇ ਹੋਏ ਉਨ੍ਹਾਂ ਨੇ ਸੂਬਾ ਸਰਕਾਰ ਤੋਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਝ ਕਰ ਕੇ ਸੂਬਾ ਸਰਕਾਰ ਨੇ ਸ਼ਰਧਾਲੂਆਂ ਨਾਲ ਖਿਲਵਾੜ ਕੀਤਾ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।