ਮੋਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ''ਤੇ ਕਾਂਗਰਸ ਨੇ ਸਾਧਿਆ ਨਿਸ਼ਾਨ

05/26/2016 12:42:38 PM

ਨਵੀਂ ਦਿੱਲੀ—  ਮੋਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ''ਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ''ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕਿਹਾ ਕਿ ਸੱਤਾਧਾਰੀ ਭਾਜਪਾ ਪਾਰਟੀ ਆਪਣੇ ਭ੍ਰਿਸ਼ਟ ਨੇਤਾਵਾਂ ਵਿਰੁੱਧ ਵੱਖ-ਵੱਖ ਮਾਮਲਿਆਂ ''ਚ ਕਾਰਵਾਈ ਨਹੀਂ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਆਪਣੇ ਵਾਅਦਿਆਂ ਨੂੰ ਪੂਰਾ ਕਰਨ ''ਚ ਅਸਫਲ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਦੇ ਅੱਜ ਦੋ ਸਾਲ ਪੂਰੇ ਹੋ ਗਏ ਹਨ ਅਤੇ ਆਪਣੀਆਂ ਉਪਲੱਬਧੀਆਂ ਤੋਂ ਖੁਸ਼ ਹੋਈ ਸਰਕਾਰ ਦੇ ਜਸ਼ਨ ਮਨਾਉਣ ਦੀਆਂ ਤਿਆਰੀਆਂ ਦਰਮਿਆਨ ਵਿਰੋਧੀ ਦਲ ਕਾਂਗਰਸ ਨੇ ਮੋਦੀ ਅਤੇ ਭ੍ਰਿਸ਼ਟ ਨੇਤਾਵਾਂ ''ਤੇ ਨਿਸ਼ਾਨਾ ਸਾਧਿਆ ਅਤੇ ਸਵੇਰੇ ਪਾਰਟੀ ਦੇ ਅਧਿਕਾਰਤ ਪੇਜ਼ ''ਤੇ ਤਸਵੀਰ ਵਾਲਾ ਟਵੀਟ ਕਰਕੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਕਾਰਵਾਈ ਕਰਨ ਦੇ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇ। 
ਕਾਂਗਰਸ ਨੇ ਮੋਦੀ ਦੇ ਲੋਕ ਸਭਾ ਪ੍ਰਚਾਰ ਦੌਰਾਨ ਭ੍ਰਿਸ਼ਟਾਚਾਰ ਦੀ ਰੋਕਥਾਮ ਨੂੰ ਲੈ ਕੇ 24 ਅਪ੍ਰੈਲ 2014 ਨੂੰ ਇਕ ਚੋਣ ਰੈਲੀ ''ਚ ਦਿੱਤੇ ਗਏ ਭਾਸ਼ਣ ਦਾ ਹਵਾਲਾ ਵੀ ਦਿੱਤਾ। ਇਸ ਭਾਸ਼ਣ ''ਚ ਮੋਦੀ ਨੇ ਭਰੋਸਾ ਦਿੱਤਾ ਸੀ ਕਿ ਭ੍ਰਿਸ਼ਟ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੋਦੀ ਨੇ ਕਿਹਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਭ੍ਰਿਸ਼ਟ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਸਜ਼ਾ ਦਿਵਾਉਣ ਲਈ ਵਿਸ਼ੇਸ਼ ਅਦਾਲਤਾਂ ਦਾ ਗਠਨ ਕਰਾਂਗੇ। ਕਾਂਗਰਸ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਮੁੱਖ ਮੰਤਰੀਆਂ ਸ਼ਿਵਰਾਜ ਸਿੰਘ ਚੌਹਾਨ (ਮੱਧ ਪ੍ਰਦੇਸ਼), ਵਸੁੰਧਰਾ ਰਾਜੇ (ਰਾਜਸਥਾਨ), ਡਾ. ਰਮਨ ਸਿੰਘ (ਛੱਤੀਸਗੜ੍ਹ) ਅਤੇ ਮਹਾਰਾਸ਼ਟਰ ਦੀ ਮੰਤਰੀ ਪੰਕਜਾ ਮੁੰਡੇ ਦੀਆਂ ਤਸਵੀਰਾਂ ਵੀ ਲਾਈਆਂ ਹਨ, ਜੋ ਲਲਿਤਗੇਟ, ਵਿਆਪਮ ਘਪਲਾ ਅਤੇ ਹੋਰ ਬੇਨਿਯਮੀਆਂ ''ਚ ਦੋਸ਼ੀ ਰਹੇ ਹਨ। ਪਾਰਟੀ ਨੇ ਸਵਾਲ ਚੁੱਕਿਆ ਹੈ ਕਿ ਕੀ ਮੋਦੀ ਜੀ ਭਾਜਪਾ ਦੇ ਭ੍ਰਿਸ਼ਟ ਨੇਤਾਵਾਂ ਅਤੇ ਮੁੱਖ ਮੰਤਰੀ ਵਿਰੁੱਧ ਕਾਰਵਾਈ ਕਰਨ ਤੋਂ ਡਰਦੇ ਹਨ ਜਾਂ ਕੋਈ ਹੋਰ ਕਾਰਨ ਹੈ?


Tanu

News Editor

Related News