ਬੰਗਲਾਦੇਸ਼ ਮੁੱਦੇ ''ਤੇ ਚੁੱਪ ਪਰ ਮੁਸਲਿਮ ਵੋਟਾਂ ਲਈ ਰੌਲਾ ਪਾ ਰਹੀ ਕਾਂਗਰਸ: ਮਾਇਆਵਤੀ

Saturday, Dec 07, 2024 - 04:06 PM (IST)

ਲਖਨਊ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਸ਼ਨੀਵਾਰ ਨੂੰ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਨੇ ਬੰਗਲਾਦੇਸ਼ ਮੁੱਦੇ 'ਤੇ ਚੁੱਪ ਧਾਰੀ ਹੋਈ ਹੈ ਪਰ ਮੁਸਲਿਮ ਵੋਟਾਂ ਲਈ 'ਸੰਭਲ ਸੰਭਲ' ਦਾ ਨਾਹਰਾ ਮਾਰ ਰਹੀ ਹੈ। ਮਾਇਆਵਤੀ ਨੇ ਇਹ ਵੀ ਕਿਹਾ ਕਿ ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ਸੰਭਲ ਵਿੱਚ ਹਿੰਸਾ ਦੀ ਆੜ ਵਿੱਚ ਮੁਸਲਿਮ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ

ਲਖਨਊ ਵਿੱਚ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂ ਵੱਡੀ ਗਿਣਤੀ ਵਿੱਚ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਦਲਿਤ ਅਤੇ ਕਮਜ਼ੋਰ ਵਰਗ ਦੇ ਲੋਕ ਹਨ। ਉਨ੍ਹਾਂ ਕਿਹਾ, ''ਇਸ ਸਮੇਂ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਅਤੇ ਵਿਰੋਧੀ ਧਿਰ ਖ਼ਾਸ ਕਰਕੇ ਸਪਾ ਅਤੇ ਕਾਂਗਰਸ ਰਾਸ਼ਟਰੀ ਅਤੇ ਲੋਕ ਹਿੱਤ ਦੇ ਮੁੱਦੇ ਉਠਾਉਣ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਹਿੰਸਾ ਦੀ ਆੜ 'ਚ ਮੁਸਲਿਮ ਵੋਟਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰ ਰਹੇ ਹਨ।'' ਮਾਇਆਵਤੀ ਨੇ ਕਿਹਾ, "ਦੁੱਖ ਦੀ ਗੱਲ ਇਹ ਹੈ ਕਿ ਜਿਨ੍ਹਾਂ ਨੇ ਦਲਿਤ ਵਰਗ ਦੇ ਸੰਸਦ ਮੈਂਬਰਾਂ ਨੂੰ ਸੰਸਦ ਤੱਕ ਪਹੁੰਚਣ ਵਿੱਚ ਮਦਦ ਕੀਤੀ ਹੈ, ਉਹ ਵੀ ਆਪਣੀ ਪਾਰਟੀ ਦੇ ਆਕਾਵਾਂ ਨੂੰ ਖੁਸ਼ ਕਰਨ ਲਈ ਦਲਿਤ ਅੱਤਿਆਚਾਰ ਦੇ ਮੁੱਦਿਆਂ 'ਤੇ ਚੁੱਪ ਧਾਰੀ ਬੈਠੇ ਹਨ।" 

ਇਹ ਵੀ ਪੜ੍ਹੋ - ਰੱਥ 'ਚ ਨੱਚ ਰਿਹਾ ਸੀ ਲਾੜਾ, ਅਚਾਨਕ ਹੋ ਗਿਆ ਧਮਾਕਾ, ਪਈਆਂ ਭਾਜੜਾਂ (ਵੀਡੀਓ)

ਉਹਨਾਂ ਕਿਹਾ ਕਿ ਬੰਗਲਾਦੇਸ਼ ਵਿੱਚ ਜੋ ਹਿੰਦੂ ਅੱਤਿਆਚਾਰਾਂ ਦਾ ਸ਼ਿਕਾਰ ਹੋ ਰਹੇ ਹਨ, ਉਹ ਜ਼ਿਆਦਾਤਰ ਦਲਿਤ ਅਤੇ ਕਮਜ਼ੋਰ ਵਰਗ ਦੇ ਲੋਕ ਹਨ। ਮੁੱਖ ਵਿਰੋਧੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਇਸ ਮੁੱਦੇ 'ਤੇ ਚੁੱਪ ਹੈ ਅਤੇ ਸਿਰਫ਼ ਮੁਸਲਿਮ ਵੋਟਾਂ ਲਈ 'ਸੰਭਲ-ਸੰਭਲ' ਦਾ ਰੌਲਾ ਪਾ ਰਹੀ ਹੈ। ਇਸ ਮਾਮਲੇ 'ਚ ਕਾਂਗਰਸ, ਸਪਾ ਅਤੇ ਉਨ੍ਹਾਂ ਦੀ ਹਮਾਇਤੀ ਪਾਰਟੀਆਂ ਇਕੋ ਥਾਲੀ ਦੀਆਂ ਹਨ। ਮਾਇਆਵਤੀ ਨੇ ਕਿਹਾ ਕਿ ਅਜਿਹੀ ਸਥਿਤੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਗੇ ਵਧ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਇਹ ਵੀ ਪੜ੍ਹੋ - ਝੂਲਾ ਬਣਿਆ ਜਾਨ ਦਾ ਦੁਸ਼ਮਣ! 30 ਸੈਕੰਡ ਤਕ ਲਟਕਦੀ ਰਹੀ ਕੁੜੀ, ਰੌਂਦੀ ਹੋਈ ਮਾਰਦੀ ਰਹੀ ਚੀਕਾਂ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News