ਸੋਨਮ ਵਾਂਗਚੁੱਕ ਦੇ ਸਮਰਥਨ 'ਚ ਆਈ ਕਾਂਗਰਸ ! ਭੁੱਖ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ
Thursday, Jul 16, 2026 - 06:18 PM (IST)
ਨਵੀਂ ਦਿੱਲੀ- ਨੀਟ-UG ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਲੈ ਕੇ ਪਿਛਲੇ 19 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸੇ ਦੌਰਾਨ ਕਾਂਗਰਸੀ ਜਨਰਲ ਸਕੱਤਰ ਕੇ.ਸੀ. ਵੇਨੁਗੋਪਾਲ ਨੇ ਐਕਸ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਸੋਨਮ ਦਾ ਸਮਰਥਨ ਕੀਤਾ ਹੈ ਤੇ ਉਨ੍ਹਾਂ ਨੂੰ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਕਾਂਗਰਸੀ ਆਗੂ ਨੇ ਆਪਣੀ ਪੋਸਟ 'ਚ ਲਿਖਿਆ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਦੀ ਹੜਤਾਲ 19ਵੇਂ ਦਿਨ 'ਚ ਦਾਖ਼ਲ ਹੋ ਗਈ ਹੈ। ਪਿਛਲੇ ਕਰੀਬ ਡੇਢ ਮਹੀਨੇ ਤੋਂ ਕਾਂਗਰਸ ਪਾਰਟੀ ਦੀ ਵੀ ਇਹੀ ਮੰਗ ਰਹੀ ਹੈ। ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਅਸੀਂ ਵੀ ਸਿਸਟਮ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਦੇ ਹਾਂ।
ਇਹ ਵੀ ਪੜ੍ਹੋ- ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ ਸਰਕਾਰ ਨੇ ਦਿੱਤਾ ਵੱਡਾ ਝਟਕਾ
ਉਨ੍ਹਾਂ ਕਿਹਾ ਕਿ ਸੋਨਮ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਅਸੀਂ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਦੀ ਮੰਗ ਸਾਡੀ ਤੇ ਬਾਕੀ ਵਿਰੋਧੀ ਪਾਰਟੀਆਂ ਦੀ ਸਾਂਝੀ ਮੰਗ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ ਜਾਰੀ ਰੱਖਾਂਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
