ਸੋਨੀਆ ਨਾਲ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ, ਰਾਹੁਲ ਨੂੰ ਮੁੜ ਪ੍ਰਧਾਨ ਬਣਾਉਣ ਦੀ ਅਪੀਲ ਕੀਤੀ ਗਈ

07/11/2020 2:28:43 PM

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਪਾਰਟੀ ਦੇ ਲੋਕ ਸਭਾ ਮੈਂਬਰਾਂ ਨਾਲ ਡਿਜੀਟਲ ਬੈਠਕ ਕੀਤੀ, ਜਿਸ 'ਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਕੋਰੋਨਾ ਮਹਾਮਾਰੀ ਦੇ ਹਾਲਾਤ 'ਤੇ ਚਰਚਾ ਕੀਤੀ ਗਈ। ਹਾਲਾਂਕਿ ਇਸ ਦੌਰਾਨ ਕਈ ਸੰਸਦ ਮੈਂਬਰਾਂ ਨੇ ਇਹ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ। ਸੂਤਰਾਂ ਅਨੁਸਾਰ, ਇਸ ਬੈਠਕ 'ਚ ਕੇ. ਮੁਕੇਸ਼, ਅਬਦੁਲ ਖਾਲਿਕ, ਗੌਰਵ ਗੋਗੋਈ ਅਤੇ ਕੁਝ ਹੋਰ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲਣ। ਇਨ੍ਹਾਂ ਸੰਸਦ ਮੈਂਬਰਾਂ ਤੋਂ ਇਲਾਵਾ, ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਵੀ ਸ਼ੁੱਕਰਵਾਰ ਨੂੰ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਫਿਰ ਤੋਂ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ।

PunjabKesariਹਾਲ ਹੀ 'ਚ ਕਾਂਗਰਸ ਕਾਰਜ ਕਮੇਟੀ(ਸੀ.ਡਬਲਿਊ.ਸੀ.) ਦੀ ਬੈਠਕ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਇਹ ਮੰਗ ਚੁੱਕੀ ਸੀ, ਜਿਸ ਦਾ ਕਈ ਨੇਤਾਵਾਂ ਨੇ ਸਮਰਥਨ ਕੀਤਾ ਸੀ। ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ 'ਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ, ਕੋਰੋਨਾ ਆਫ਼ਤ ਅਤੇ ਸੰਸਦ ਦੇ ਅਗਲੇ ਸੈਸ਼ਨ 'ਚ ਚੁੱਕੇ ਜਾਣ ਵਾਲੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਸੰਸਦ ਦੇ ਆਉਣ ਵਾਲੇ ਸੈਸ਼ਨ 'ਚ ਲੱਦਾਖ 'ਚ ਚੀਨ ਨਾਲ ਗਤੀਰੋਧ ਅਤੇ ਕੋਰੋਨਾ ਆਫ਼ਤ ਨਾਲ ਨਜਿੱਠਣ ਦੇ ਸਰਕਾਰ ਦੇ ਤੌਰ-ਤਰੀਕਿਆਂ ਨੂੰ ਲੈ ਕੇ ਉਸ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।


DIsha

Content Editor

Related News