ਸੋਨੀਆ ਗਾਂਧੀ ਦਾ ਮੋਦੀ ਸਰਕਾਰ ''ਤੇ ਤਿੱਖਾ ਹਮਲਾ, ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਲਗਾਇਆ ਦੋਸ਼

Monday, Oct 26, 2020 - 12:12 PM (IST)

ਸੋਨੀਆ ਗਾਂਧੀ ਦਾ ਮੋਦੀ ਸਰਕਾਰ ''ਤੇ ਤਿੱਖਾ ਹਮਲਾ, ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਲਗਾਇਆ ਦੋਸ਼

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ ਉਸ 'ਤੇ ਲੋਕਤੰਤਰੀ ਸੰਗਠਨਾਂ ਦੀ ਗਲਤ ਵਰਤੋਂ ਕਰਨ ਦਾ ਸੋਮਵਾਰ ਨੂੰ ਦੋਸ਼ ਲਗਾਇਆ। ਸੋਨੀਆ ਨੇ ਕਿਹਾ ਕਿ ਸਰਕਾਰ ਸੰਸਥਾਵਾਂ ਦੇ ਮਾਧਿਅਮ ਨਾਲ ਵਿਰੋਧੀਆਂ ਦੀ ਆਵਾਜ਼ ਦਬਾਉਣ ਦਾ ਕੰਮ ਕਰ ਰਹੀ ਹੈ। ਸੋਨੀਆ ਨੇ ਇਕ ਅੰਗਰੇਜ਼ੀ ਅਖਬਾਰ 'ਚ ਛਪੇ ਆਪਣੇ ਲੇਖ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਤੰਤਰ ਦਾ ਸਤੰਭਾਂ 'ਤੇ ਹਮਲੇ ਕਰ ਕੇ ਉਨ੍ਹਾਂ ਨੂੰ ਖਰਾਬ ਕਰਨ 'ਚ ਜੁਟੀ ਹੈ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਾਲੀ ਹਰੇਕ ਸੰਸਥਾ ਦੀ ਵਰਤੋਂ ਵਿਰੋਧੀ ਧਿਰ 'ਤੇ ਹਮਲੇ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਖਤਰੇ 'ਚ ਆ ਗਿਆ ਹੈ। ਦੇਸ਼ ਦੀ ਅਰਥ ਵਿਵਸਥਾ ਗੰਭੀਰ ਸੰਕਟ 'ਚ ਫਸ ਗਈ ਹੈ ਅਤੇ ਸਰਕਾਰ ਇਸ ਤੋਂ ਉਭਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਲੋਕਤੰਤਰੀ ਸੰਸਥਾਵਾਂ ਦੀ ਗਲਤ ਵਰਤੋਂ ਕਰ ਕੇ ਵਿਰੋਧੀਆਂ 'ਤੇ ਹਮਲਾ ਕਰ ਰਹੀ ਹੈ। ਬੋਲਣ ਦੀ ਆਜ਼ਾਦੀ ਖੋਹੀ ਜਾ ਰਹੀ ਹੈ ਅਤੇ ਲੋਕਤੰਤਰੀ ਵਿਵਸਥਾ ਨੂੰ ਮਜ਼ਬੂਤ ਕਰਨ ਵਾਲੀਆਂ ਸੰਸਥਾਵਾਂ ਦੀ ਗਲਤ ਵਰਤੋਂ ਹੋ ਰਹੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਪੂਰੇ ਤੰਤਰ ਨੂੰ ਹੀ ਨਸ਼ਟ ਕਰ ਦਿੱਤਾ ਹੈ। ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰ ਨੂੰ ਡਰਾਉਣ ਅਤੇ ਧਮਕਾਉਣ ਲਈ ਕੀਤੀ ਜਾ ਰਹੀ ਹੈ। ਸਰਕਾਰ ਦਾ ਨਿਸ਼ਾਨਾ ਵਿਰੋਧੀ ਧਿਰ ਦੇ ਨੇਤਾ ਹਨ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀ.ਆਈ.) ਅਤੇ ਆਈ.ਐੱਨ.ਏ. ਵਰਗੀਆਂ ਜਾਂਚ ਏਜੰਸੀਆਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਇਸ਼ਾਰੇ 'ਤੇ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ :  ਦੁਸਹਿਰੇ ਦੇ ਜਸ਼ਨ ਤੋਂ ਬਾਅਦ ਦਿੱਲੀ 'ਚ ਦੁੱਗਣਾ ਹੋਇਆ ਹਵਾ ਪ੍ਰਦੂਸ਼ਣ, ਆਤਿਸ਼ਬਾਜੀ ਬਣੀ ਕਾਰਨ

ਸੋਨੀਆ ਨੇ ਕਿਹਾ ਕਿ ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਤੋਂ ਹੀ ਵਿਰੋਧੀ ਦਲਾਂ ਦੇ ਨੇਤਾਵਾਂ ਨੂੰ ਆਪਣਾ ਦੁਸ਼ਮਣ ਮੰਨਦੇ ਹੋਏ ਉਨ੍ਹਾਂ ਨੂੰ ਨਿਸ਼ਾਨੇ 'ਤੇ ਲੈਣਾ ਸ਼ੁਰੂ ਕਰ ਦਿੱਤਾ ਸੀ। ਸਰਕਾਰ ਵਿਰੁੱਧ ਆਵਾਜ਼ ਚੁੱਕਣ ਲਈ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਉਸ ਦੇ ਅਲੋਕਤੰਤਰੀ ਕਦਮਾਂ ਦੀ ਆਲੋਚਨਾ ਕਰਨ ਲਈ ਪ੍ਰਸਿੱਧ ਬੁੱਧੀਜੀਵੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਨਾਗਰਿਕ ਸੋਧ ਬਿੱਲ ਅਤੇ ਪ੍ਰਸਤਾਵਿਤ ਰਾਸ਼ਟਰੀ ਨਾਗਰਿਕਤਾ ਰਜਸਿਟਰ (ਸੀ.ਏ.ਏ. ਅਤੇ ਐੱਨ.ਆਰ.ਸੀ.)  ਵਿਰੁੱਧ ਜਨਾਨੀਆਂ ਨੇ ਸ਼ਾਂਤੀਪੂਰਵਕ ਅੰਦੋਲਨ ਕੀਤਾ। ਸ਼ਾਹੀਨ ਬਾਗ ਤੋਂ ਲੈ ਕੇ ਦੇਸ਼ ਦੇ ਹੋਰ ਹਿੱਸਿਆਂ 'ਚ ਇਸ ਨੂੰ ਲੈ ਕੇ ਜ਼ਬਰਦਸਤ ਅੰਦੋਲਨ ਹੋਇਆ ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਖੁੱਲ੍ਹੇਆਮ ਹਮਲੇ ਕੀਤੇ ਗਏ। ਸੋਨੀਆ ਨੇ ਕਿਹਾ ਕਿ ਮੋਦੀ ਸਰਕਾਰ ਵਿਰੋਧੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਦਮਨਕਾਰੀ ਕਾਰਵਾਈ ਕਰਦੀ ਹੈ ਅਤੇ ਇਸ ਦਾ ਨਤੀਜਾ ਹੈ ਕਿ ਉਸ ਨੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੂੰ ਦੇਸ਼ ਵਿਰੁੱਧ ਸਾਜਿਸ਼ ਦੱਸਦੇ ਹੋਏ 700 ਤੋਂ ਵੱਧ ਲੋਕਾਂ ਵਿਰੁੱਧ ਸ਼ਿਕਾਇਤ ਦਰਜ ਕਰ ਕੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੇ ਕਈ ਬਲੀਦਾਨਾਂ ਅਤੇ ਸਖਤ ਮਿਹਨਤ ਨਾਲ ਲੋਕਤੰਤਰ ਹਾਸਲ ਕੀਤਾ ਹੈ, ਇਸ ਲਈ ਸੰਵਿਧਾਨ 'ਚ ਵਿਵਸਥਾਵਾਂ ਦਾ ਪਾਲਣ ਕਰਦੇ ਹੋਏ ਇਸ ਨੂੰ ਸੁਰੱਖਿਅਤ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ 'ਚ ਕਿਸਾਨਾਂ ਨੇ ਸਾੜੇ PM ਮੋਦੀ ਦੇ ਪੁਤਲੇ, ਰਾਹੁਲ ਬੋਲੇ- ਇਹ ਖ਼ਤਰਨਾਕ ਮਿਸਾਲ


author

DIsha

Content Editor

Related News